ਦੇਸ਼ ਦੇ ਪਹਿਲੇ ਸਿੱਖ ਰਾਸ਼ਟਰਪਤੀ ਰਹੇ ਗਿਆਨੀ ਜੈਲ ਸਿੰਘ ਦੇ ਬੇਟੇ ਦਾ ਦਿਹਾਂਤ

08/21/2018 10:01:37 AM

ਲੁਧਿਆਣਾ : ਦੇਸ਼ ਦੇ ਪਹਿਲੇ ਸਿੱਖ ਰਾਸ਼ਟਰਪਤੀ ਰਹੇ ਗਿਆਨੀ ਜੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ (82) ਦਾ ਲੰਬੀ ਬੀਮਾਰੀ ਤੋਂ ਬਾਅਦ ਸੋਮਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਇਲਾਜ ਦੌਰਾਨ ਡੀ. ਐੱਮ. ਸੀ. 'ਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਆਪਣੇ ਬੇਟੇ ਐੱਸ. ਐੱਸ. ਪੀ. ਵਿਜੀਲੈਂਸ ਰੁਪਿੰਦਰ ਸਿੰਘ ਨਾਲ ਰਹਿ ਰਹੇ ਸਨ। ਜੋਗਿੰਦਰ ਸਿੰਘ ਦਾ ਅੰਤਿਮ ਸੰਸਕਾਰ ਮੰਗਲਵਾਰ ਸ਼ਾਮ 4 ਵਜੇ ਉਨ੍ਹਾਂ ਦੇ ਜੱਦੀ ਪਿੰਡ ਸੰਧਵਾਂ, ਫਰੀਦਕੋਟ ਵਿਖੇ ਕੀਤਾ ਜਾਵੇਗਾ। 


Related News