ਪੰਜਾਬ ਦੀ ਸਿਆਸਤ ਨੂੰ ਵੱਡਾ ਘਾਟਾ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ
Sunday, Jan 05, 2025 - 11:15 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ): ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ (75) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਯਾਨੀ 5 ਜਨਵਰੀ ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ਵਿਖੇ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਪੰਜਾਬ ਦੀ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਪਤੀ ਅਜਾਇਬ ਸਿੰਘ ਮੁਖਮੈਲਪੁਰ ਨੇ 1980-85 ਵਿਚ ਵੀ ਡਕਾਲਾ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਸੀ। ਫਿਰ 1997 ਵਿਚ ਉਨ੍ਹਾਂ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਘਨੌਰ ਤੋਂ ਟਿਕਟ ਦਿੱਤੀ ਸੀ ਤੇ ਉਹ ਇਹ ਸੀਟ ਜਿੱਤ ਕੇ ਪੰਜਾਬ ਸਰਕਾਰ ਵਿਚ ਬੀਐਂਡਆਰ ਦੇ ਮੰਤਰੀ ਬਣੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਮੁਖਮੈਲਪੁਰ ਪਰਿਵਾਰ ਨੂੰ ਬਾਦਲ ਪਰਿਵਾਰ ਦੇ ਰਿਸ਼ਤੇਵਾਰ ਪਰਿਵਾਰਾਂ ’ਚੋਂ ਹਨ। ਉਨ੍ਹਾਂ ਦੀ ਸੁਪਤਨੀ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਵੀ 2012 ਵਿਚ ਵਿਧਾਇਕ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਹੋਰ ਵੀ ਬਹੁਤ ਸਾਰੇ ਨੇਤਾਵਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8