ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

Saturday, Jul 06, 2024 - 05:35 PM (IST)

ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਜੈਤੋ (ਰਘੂਨੰਦਨ ਪਰਾਸ਼ਰ) : ਪੰਜਾਬ ਤੋਂ ਭਾਜਪਾ ਦੀ ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੀ ਸਾਬਕਾ ਕੌਮੀ ਕਾਰਜਕਾਰਨੀ ਮੈਂਬਰ ਗੁਰਚਰਨ ਕੌਰ ਪੰਜਗਰਾਈ (88) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੰਜਗਰਾਈਂ ਵਿਖੇ ਸਰਕਾਰੀ ਸਨਮਾਨਾਂ ਅਤੇ ਰਸਮਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੁਲਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਗੁਰਚਰਨ ਕੌਰ ਪੰਜਗਰਾਈਂ ਜੂਨ 2001 ਤੋਂ ਜੁਲਾਈ 2004 ਤੱਕ ਭਾਜਪਾ ਵੱਲੋਂ ਰਾਜ ਸਭਾ ਮੈਂਬਰ ਰਹੀ। ਉਹ ਕੁਝ ਮਹੀਨਿਆਂ ਤੋਂ ਬਿਮਾਰ ਸੀ। 4 ਜੁਲਾਈ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤੀ ਅਤੇ ਇਕ ਪੁੱਤਰ ਛੱਡ ਗਈ ਹੈ। ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਮੈਂਬਰ ਅਤੇ ਸੂਬਾ ਸਕੱਤਰ, ਹਿਮਾਚਲ ਪ੍ਰਦੇਸ਼ ਭਾਜਪਾ ਦੇ ਇੰਚਾਰਜ ਸਮੇਤ ਪਾਰਟੀ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ। 

ਇਸ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੀ ਤਰਫੋਂ ਐੱਸ.ਡੀ.ਐੱਮ. ਜੈਤੋ, ਪਰਲੀਨ ਕੌਰ, ਤਹਿਸੀਲਦਾਰ ਕੋਟਕਪੂਰਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਜਸਪਾਲ ਸਿੰਘ ਪੰਜਗਰਾਈਂ ਸਕੱਤਰ ਪੰਜਾਬ ਭਾਜਪਾ, ਲਾਜਪਤ ਰਾਏ ਗੋਇਲ ਸੂਬਾ ਮੈਂਬਰ ਕੋਰ ਕਮੇਟੀ ਭਾਜਪਾ ਕਿਸਾਨ ਮੋਰਚਾ ਪੰਜਾਬ, ਦਲਜੀਤ ਸਿੰਘ ਖੁਰਮੀ ਗੋਨਿਆਣਾ, ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਆਗੂ ਹਰਦੀਪ ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪੰਜਾਬ ਸਵਰਨਕਾਰ ਸੰਘ ਦੇ ਪ੍ਰਧਾਨ ਕਰਤਾਰ ਸਿੰਘ ਜੌੜਾ, ਸੀਨੀਅਰ ਅਕਾਲੀ ਆਗੂ ਸੂਬਾ ਸਿੰਘ ਬਾਦਲ, ਪੰਜਾਬ ਭਾਜਪਾ ਕਾਰਜਕਾਰਨੀ ਕਮੇਟੀ ਮੈਂਬਰ ਸੰਦੀਪ ਸ਼ਰਮਾ ਟੋਨੀ ਪਾਟੀਲ, ਜ਼ਿਲ੍ਹਾ ਫ਼ਰੀਦਕੋਟ ਭਾਜਪਾ ਦੇ ਪ੍ਰਧਾਨ ਗੌਰਵ ਕੱਕੜ, ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸ਼ਾਮ ਲਾਲ ਗੋਇਲ, ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਰਾਮ ਰਤਨ ਜਿੰਦਲ ਜੈਤੋ, ਜ਼ਿਲ੍ਹਾ ਭਾਜਪਾ ਮੀਤ ਪ੍ਰਧਾਨ ਚੰਦਰ ਸ਼ੇਖਰ ਸੂਰੀ, ਸੀਨੀਅਰ ਭਾਜਪਾ ਆਗੂ ਦੀਪਕ ਤਲਵਾਰ ਮੋਗਾ, ਪ੍ਰੇਮ ਗੇਰਾ, ਸ਼ਾਮ ਲਾਲ ਮੈਂਗੀ,ਅਸ਼ੋਕ ਮਿੱਤਲ, ਸ਼ਕਤੀ ਅਸੀਜਾ ਮੁਕਤਸਰ, ਕਰਤਾਰ ਸਿੰਘ ਸਿੱਖਵਾਲਾ, ਦਰਸ਼ਨ ਸਿੰਘ ਢਿਲਵਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਭਾਜਪਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦੇ ਅੰਤਿਮ ਸਸਕਾਰ ਮੌਕੇ ਉਪਰੋਕਤ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ, ਵਕੀਲ, ਸਮਾਜਿਕ, ਅਧਿਆਪਕ, ਵਪਾਰੀ, ਧਾਰਮਿਕ ਜਥੇਬੰਦੀਆਂ, ਪੰਚ-ਸਰਪੰਚਾਂ ਆਦਿ ਸਮੇਤ ਵੱਡੀ ਗਿਣਤੀ 'ਚ ਪਤਵੰਤੇ ਸੱਜਣ ਹਾਜ਼ਰ ਸਨ।


author

Gurminder Singh

Content Editor

Related News