ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗੇ: ਵਰਿੰਦਰ ਬਾਜਵਾ

12/01/2022 11:07:25 AM

ਹੁਸ਼ਿਆਰਪੁਰ (ਘੁੰਮਣ)-ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਰਿੰਦਰ ਸਿੰਘ ਬਾਜਵਾ ਸਾਬਕਾ ਰਾਜ ਸਭਾ ਮੈਂਬਰ ਨੇ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ’ਤੇ ਵਿਸ਼ਵਾਸ ਜਤਾਇਆ ਹੈ ਅਤੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ, ਜਿਸ ਨੇ ਪੰਜਾਬ ਖ਼ਾਤਿਰ ਮੋਰਚੇ ਲਗਾਏ, ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਵਿਕਾਸ ਕੰਮ ਹੋਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਆਮ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਚੰਗੀਆਂ ਸਕੀਮਾਂ ਲਿਆਂਦੀਆਂ ਗਈਆਂ।

ਇਹ ਵੀ ਪੜ੍ਹੋ : ਜਲੰਧਰ ਵਿਖੇ ਭਿਆਨਕ ਅੰਜਾਮ ਤੱਕ ਪੁੱਜੀ 'ਲਵ ਮੈਰਿਜ', ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਗਲ਼ ਲਾਈ ਮੌਤ

ਉਨ੍ਹਾਂ ਕਿਹਾ ਕਿ ਆਟਾ-ਦਾਲ ਸਕੀਮ ਜਿਹੜੀ ਕਿ ਪੂਰੇ ਦੇਸ਼ ਵਿਚ ਕਿਸੇ ਵੀ ਸੂਬੇ ਅੰਦਰ ਨਹੀਂ ਚੱਲ ਰਹੀ ਸੀ, ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਸਕੀਮ ਪੰਜਾਬ ਅੰਦਰ ਗਰੀਬਾਂ ਵਾਸਤੇ ਲਾਗੂ ਕੀਤੀ ਗਈ ਤੇ ਇਸ ਸਕੀਮ ਦਾ ਗਰੀਬਾਂ ਨੂੰ ਬਹੁਤ ਵੱਡਾ ਲਾਭ ਪਹੁੰਚਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਖੜ੍ਹਾ ਰਿਹਾ ਤੇ ਅਕਾਲੀ ਦਲ ਦੀ ਸਰਕਾਰ ਸਮੇਂ ਉਨ੍ਹਾਂ ਦੀਆਂ ਫਸਲਾਂ ਟਾਈਮ ਸਿਰ ਚੁੱਕੀਆਂ ਗਈਆਂ ਅਤੇ ਉਸ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ। ਜਿਹੜੀਆਂ ਦੂਸਰੀਆਂ ਪਾਰਟੀਆਂ ਦੀਆਂ ਸਰਕਾਰਾਂ, ਜੋ ਦਿੱਲੀ ਤੋਂ ਚਲਦੀਆਂ ਹਨ, ਪੰਜਾਬ ਦਾ ਬਹੁਤਾ ਭਲਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਪੰਜਾਬੀਆਂ ਦੀ 100 ਸਾਲ ਪੁਰਾਣੀ ਪਾਰਟੀ ਹੈ ਅਤੇ ਪੰਜਾਬੀਆਂ ਨੂੰ ਇਸ ’ਤੇ ਪੂਰਾ ਵਿਸ਼ਵਾਸ ਹੈ ਕਿ ਪੰਜਾਬ ਦੇ ਭਲੇ ਲਈ ਕੰਮ ਕਰਨਗੇ। ਆਉਣ ਵਾਲੇ ਸਮੇਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਬਣੇਗੀ, ਲੋਕ ਆਪਣਾ ਮਨ ਬਣਾ ਚੁੱਕੇ ਹਨ।

ਇਹ ਵੀ ਪੜ੍ਹੋ : ਸਰਹੱਦ ਪਾਰ: ਪਤਨੀ ਤੇ 3 ਧੀਆਂ ਦਾ ਕੀਤਾ ਬਰੇਹਿਮੀ ਨਾਲ ਕਤਲ, ਫਿਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News