ਸਾਬਕਾ ਅਕਾਲੀ ਕੌਸਲਰ ਸਮੈਕ ਸਮੇਤ ਕਾਬੂ

03/24/2017 4:41:08 PM

ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਸਲਰ ਅਤੇ ਉਸ ਦੇ ਇਕ ਸਾਥੀ ਤੋਂ ਪੁਲਸ ਨੇ 250 ਗ੍ਰਾਮ ਸਮੈਕ ਬਰਾਮਦ ਕੀਤੀ ਹੈ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਜਗਦੇਵ ਸਿੰਘ ਨੇ ਦੱਸਿਆ ਕਿ ਫਰੀਦਕੋਟ ਵਾਸੀ ਅਜੈਬ ਸਿੰਘ ਉਰਫ ਬੁੱਗਾ ਜੋ ਅਕਾਲੀ ਦਲ ਦਾ ਸਾਬਕਾ ਕੌਸਲਰ ਹੈ ਨੂੰ ਉਸ ਦੇ ਇਕ ਹੋਰ ਸਾਥੀ ਸਮੇਤ 250 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕੀਤਾ ਗਿਆ।
ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ ਉਨ੍ਹਾਂ ਮਤਾਬਕ ਕਾਰਵਾਈ ਕੀਤੀ ਜਾਵੇਗੀ।

Gurminder Singh

This news is Content Editor Gurminder Singh