ਸਾਬਕਾ ਸਰਪੰਚ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿਚ ਨਵਾਂ ਮੋੜ

Thursday, Oct 16, 2025 - 06:09 PM (IST)

ਸਾਬਕਾ ਸਰਪੰਚ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿਚ ਨਵਾਂ ਮੋੜ

ਪਾਤੜਾਂ (ਮਾਨ) : ਹਲਕਾ ਸ਼ੁਤਰਾਣਾ ਦੇ ਪਿੰਡ ਕਕਰਾਲਾ ਭਾਈਕਾ ਦੀ ਸਾਬਕਾ ਸਰਪੰਚ ਕਰਮਜੀਤ ਕੌਰ ਵੱਲੋਂ ਫਾਹਾ ਲੈ ਕੇ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਪੁਲਸ ਨੇ ਮ੍ਰਿਤਕ ਦੇ ਪਤੀ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਇਹ ਕਾਰਵਾਈ ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਬਣਾਈ ਗਈ ਵੀਡੀਓ ਕਲਿੱਪ ਅਤੇ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਕੀਤੀ ਹੈ। ਪੁਲਸ ਚੌਕੀ ਮਵੀ ਦੇ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਤੀ ਗੁਰਸੇਵਕ ਸਿੰਘ ਸੇਬੀ ਸਮੇਤ 4 ਜਣਿਆਂ ’ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਵੀਡੀਓ ਕਲਿੱਪ ’ਚ ਸਾਬਕਾ ਸਰਪੰਚ ਕਰਮਜੀਤ ਕੌਰ ਨੇ ਆਪਣੇ ਪਤੀ ਗੁਰਸੇਵਕ ਸਿੰਘ ਸੇਬੀ ਅਤੇ ਸੱਸ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦੱਸਿਆ ਕਿ ਵੀਡੀਓ ਅਤੇ ਰਿਸ਼ਤੇਦਾਰਾਂ ਅਨੁਸਾਰ ਸੇਬੀ ਦੇ ਆਪਣੀ ਸਾਲੀ ਨਾਲ ਨਾਜਾਇਜ਼ ਸਬੰਧਾਂ ਕਾਰਨ ਘਰ ’ਚ ਅਕਸਰ ਝਗੜਾ ਰਹਿੰਦਾ ਸੀ, ਜੋ ਸਾਬਕਾ ਸਰਪੰਚ ਦੀ ਇਸ ਦੁਖਦਾਈ ਮੌਤ ਦਾ ਮੁੱਖ ਕਾਰਨ ਬਣਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੋਸਟਮਾਰਟਮ ਲਈ ਡਾਕਟਰ ਮੌਜੂਦ ਨਾ ਹੋਣ ਕਾਰਨ ਮ੍ਰਿਤਕਦੇਹ ਨੂੰ ਹਸਪਤਾਲ ’ਚ ਰੱਖਵਾਇਆ ਗਿਆ ਹੈ। ਭਲਕੇ ਪੋਸਟਮਾਰਟਮ ਕਰਾਉਣ ਉਪਰੰਤ ਮ੍ਰਿਤਕ ਦੇਹ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News