ਲਗਜ਼ਰੀ ਕਾਰਾਂ ਦੇ ਸ਼ੌਕੀਨ ਡਰੱਗ ਸਮਗੱਲਰ ਗੁਰਦੀਪ ਰਾਣੋ ਦੇ ਜਲੰਧਰ ਨਾਲ ਵੀ ਹੋ ਸਕਦੇ ਨੇ ਸੰਬੰਧ
Thursday, Nov 12, 2020 - 07:53 PM (IST)
ਜਲੰਧਰ (ਕਮਲੇਸ਼)— ਹਾਈ-ਪ੍ਰੋਫਾਈਲ ਡਰੱਗ ਰੈਕੇਟ 'ਚ ਐੱਸ. ਟੀ. ਐੱਫ. ਵੱਲੋਂ ਫੜੇ ਗਏ ਸਾਬਕਾ ਅਕਾਲੀ ਸਰਪੰਚ ਰਾਣੋ ਅਤੇ ਹੋਰ 3 ਮੁਲਜ਼ਮਾਂ ਦੇ ਸੰਬੰਧ ਜਲੰਧਰ ਨਾਲ ਵੀ ਜੁੜੇ ਹੋ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਲਗਜ਼ਰੀ ਕਾਰਾਂ ਦਾ ਸ਼ੌਕੀਨ ਗੁਰਦੀਪ ਸਿੰਘ ਰਾਣੋ ਜ਼ਿਆਦਾਤਰ ਜਲੰਧਰ ਤੋਂ ਹੀ ਵੀ. ਆਈ. ਪੀ. ਨੰਬਰਾਂ ਦੀ ਖ਼ਰੀਦ ਕਰਦਾ ਸੀ ਅਤੇ ਕੁਝ ਕਾਰਾਂ ਉਸ ਨੇ ਜਲੰਧਰ ਤੋਂ ਹੀ ਖਰੀਦੀਆਂ ਸਨ।
ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੱਲ੍ਹ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਣਗੇ ਦਿੱਲੀ
ਜ਼ਿਕਰਯੋਗ ਹੈ ਕਿ ਰਾਣੋ ਸੋਸ਼ਲ ਮੀਡੀਆ 'ਤੇ ਵੀ ਆਪਣੇ ਫਾਰਮ ਹਾਊਸ, ਲਗਜ਼ਰੀ ਗੱਡੀਆਂ ਅਤੇ ਸਿਆਸੀ ਆਗੂਆਂ ਨਾਲ ਹਥਿਆਰ ਸ਼ੇਅਰ ਕਰਨ ਲਈ ਕਾਫ਼ੀ ਚਰਚਾ ਵਿਚ ਹੈ। ਇਸ ਦੇ ਨਾਲ ਹੀ ਮੁਲਜ਼ਮ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਹਥਿਆਰਾਂ ਨਾਲ ਵੀ ਕਈ ਫੋਟੋਆਂ ਸ਼ੇਅਰ ਕੀਤੀਆਂ ਹਨ।
ਇਹ ਵੀ ਪੜ੍ਹੋ: ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)
ਹੁਣ ਐੱਸ. ਟੀ. ਐੱਫ. ਦੀ ਜਾਂਚ ਤੋਂ ਬਾਅਦ ਜਲੰਧਰ ਸ਼ਹਿਰ 'ਚ ਉਸ ਦੇ ਸੰਪਰਕ ਬਾਰੇ ਪਤਾ ਲੱਗ ਸਕਦਾ ਹੈ। ਇਸ ਤੋਂ ਇਲਾਵਾ ਈ. ਡੀ. (ਐਨਫੋਰਸਮੈਂਟ ਡਾਇਰੈਕਟੋਰੇਟ) ਵੀ ਜਲਦ ਸ਼ਿਕੰਜਾ ਕੱਸ ਸਕਦੀ ਹੈ। ਮੁਲਜ਼ਮ ਦੀ ਪ੍ਰਾਪਰਟੀ ਸੀਲ ਕਰਨ ਲਈ ਜਲਦ ਹੀ ਕਾਰਵਾਈ ਸ਼ੁਰੂ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਟੀਮ ਨੇ ਬੀਤੇ ਦਿਨੀਂ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ 4 ਨਸ਼ਾ ਸਮੱਗਲਰਾਂ ਨੂੰ 25 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਟੀ. ਐੱਫ. ਦੇ ਆਈ. ਜੀ. ਪੀ. ਬਲਕਾਰ ਸਿੰਘ ਅਤੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਸੀ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਕੁਝ ਨਸ਼ਾ ਸਮੱਗਲਰ ਜਗਰਾਓਂ ਵੱਲੋਂ ਹੈਰੋਇਨ ਦੀ ਵੱਡੀ ਖੇਪ ਲੈ ਕੇ ਆ ਰਹੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਐੱਸ. ਟੀ. ਐੱਫ. ਦੀ ਟੀਮ ਨੇ ਗੁਰਦੁਆਰਾ ਨਾਨਕਸਰ ਸਾਹਿਬ ਜਗਰਾਓਂ ਦੇ ਕੋਲ ਚਾਰ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ
ਇਨ੍ਹਾਂ ਮੁਲਜ਼ਮਾਂ ਕੋਲੋਂ 5 ਕਿਲੋ 392 ਗ੍ਰਾਮ ਹੈਰੋਇਨ, 21,04,950 ਰੁਪਏ ਦੀ ਡਰੱਗ ਮਨੀ ਅਤੇ ਇਕ 32 ਬੋਰ ਦਾ ਰਿਵਾਲਵਰ, ਇਕ 12 ਬੋਰ ਦੀ ਪੰਪ ਐਕਸ਼ਨ ਗੰਨ ਅਤੇ ਇਕ 315 ਬੋਰ ਦੀ ਰਾਈਫਲ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਗਿਰੋਹ ਦੇ ਸਰਗਣਾ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਵਾਸੀ ਪਾਇਲ, ਰਵੇਜ ਵਾਸੀ ਮਹਾਵੀਰ ਕਾਲੋਨੀ ਬਾੜੇਵਾਲ ਅਵਾਣਾ, ਲੁਧਿਆਣਾ, ਇਕਬਾਲ ਸਿੰਘ ਵਾਸੀ ਰਾਣੋ ਅਤੇ ਰਣਦੀਪ ਸਿੰਘ ਵਾਸੀ ਖੰਨਾ ਵਜੋਂ ਕੀਤੀ ਗਈ ਸੀ, ਜਿਨ੍ਹਾਂ ਖ਼ਿਲਾਫ਼ ਐੱਸ. ਟੀ. ਐੱਫ. ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਕਰੋੜਾਂ ਦੀਆਂ 8 ਲਗਜ਼ਰੀ ਗੱਡੀਆਂ ਬਰਾਮਦ
ਮੁਲਜ਼ਮ ਗੁਰਦੀਪ ਸਿੰਘ ਸਾਬਕਾ ਸਰਪੰਚ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਿਹਾ ਹੈ, ਜਿਸ ਨੇ ਨਸ਼ੇ ਦੇ ਕਾਰੋਬਾਰ ਨਾਲ ਕਰੋੜਾਂ ਰੁਪਏ ਦੀ ਪ੍ਰਾਪਰਟੀ ਅਤੇ ਕਰੋੜਾਂ ਦੀਆਂ ਲਗਜ਼ਰੀ ਗੱਡੀਆਂ ਖਰੀਦ ਰੱਖੀਆਂ ਹਨ। ਮੁਲਜ਼ਮ ਦੇ ਕੋਲੋਂ 1 ਫਾਰਚੂਨਰ , 1 ਔਡੀ, 2 ਬੀ. ਐੱਮ. ਡਬਲਿਊ. ਕਾਰਾਂ, 2 ਇਨੋਵਾ ਗੱਡੀਆਂ, 1 ਜੈਗੁਆਰ ਅਤੇ 1 ਮਰਸੀਡੀਜ਼ ਬੈਂਜ਼ ਕਾਰ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਖ਼ੁਸ਼ਖਬਰੀ, 25 ਨਵੰਬਰ ਤੋਂ ਸ਼ੁਰੂ ਹੋਵੇਗੀ ਆਦਮਪੁਰ ਤੋਂ ਮੁੰਬਈ ਲਈ ਨਵੀਂ ਫਲਾਈਟ