ਦੁੱਖਦਾਇਕ ਖ਼ਬਰ: ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਸਾਬਕਾ ਕਾਂਗਰਸੀ ਸਰਪੰਚ ਦੀ ਮੌਤ

Thursday, Dec 24, 2020 - 11:02 PM (IST)

ਦੁੱਖਦਾਇਕ ਖ਼ਬਰ: ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਸਾਬਕਾ ਕਾਂਗਰਸੀ ਸਰਪੰਚ ਦੀ ਮੌਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਪਿੰਡ ਧੂਤ ਖੁਰਦ (ਨੇੜੇ ਅੱਡਾ ਸਰ੍ਹਾ) ਵਿਖੇ   ਸਾਬਕਾ ਕਾਂਗਰਸੀ ਸਰਪੰਚ ਦੀ ਆਪਣੇ ਹੀ ਘਰ ਦੀ ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਦੁੱਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਗੁਰਬਚਨ ਸਿੰਘ (52) ਪੁੱਤਰ ਫਕੀਰ ਚੰਦ ਬੀਤੀ ਰਾਤ ਆਪਣੇ ਹੀ ਘਰ ’ਚ ਉਸਾਰੀ ਅਧੀਨ ਛੱਤ ’ਤੇ ਕਿਸੇ ਕੰਮ ਲਈ ਚੜ੍ਹੇ ਹੋਏ ਸਨ ਕਿ ਅਚਾਨਕ ਹੀ ਛੱਤ ਤੋਂ ਹੇਠਾਂ ਡਿੱਗ ਪਏ ਅਤੇ ਸਿਰ ’ਚ ਡੂੰਘੀ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ :  ਮੁਕੇਰੀਆਂ ’ਚ ਦਰਦਨਾਕ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ ਸਣੇ ਪਿਓ ਦੀ ਮੌਤ

ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਮਿ੍ਰਤਕ ਗੁਰਬਚਨ ਸਿੰਘ ਆਪਣੇ ਪਿੱਛੇ ਪਤਨੀ, 2 ਪੁੱਤਰ ਅਤੇ 2 ਧੀਆਂ ਨੂੰ ਛੱਡ ਗਿਆ ਹੈ।  

ਉਕਤ ਸਾਬਕਾ ਸਰਪੰਚ ਗੁਰਬਚਨ ਸਿੰਘ ਮੌਜੂਦਾ ਸੱਤਾਧਾਰੀ ਪਾਰਟੀ ਕਾਂਗਰਸ ਨਾਲ ਸਬੰਧ ਰੱਖਦਾ ਸੀ ਅਤੇ ਉਸ ਦੀ ਦੁੱਖਦਾਈ ਮੌਤ ’ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਹਲਕਾ ਸ਼ਾਮ ਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ  ਸਰਪੰਚ ਦਮਨਦੀਪ ਸਿੰਘ ਬਿੱਲਾ ਨਰਿਆਲ ਅਤੇ ਪਿੰਡ ਵਾਸੀ ਉੱਘੇ ਸਮਾਜ ਸੇਵਕ ਚੌਧਰੀ ਹਰਦੇਵ ਸਿੰਘ ਧੂਤ ਅਤੇ ਚੌਧਰੀ ਕਮਲ ਧੂਤ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ


author

shivani attri

Content Editor

Related News