ਸਾਬਕਾ ਸਰਪੰਚ ਦਾ ਕਾਰਾ, ਕਾਰ ਦੇ ਵਿਚ ਔਰਤ ਨਾਲ...
Monday, Jan 13, 2025 - 01:19 PM (IST)
ਪਾਤੜਾਂ (ਜ. ਬ.)- ਪਾਤੜਾਂ ਪੁਲਸ ਵੱਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਰਪੰਚ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਸੰਗਰੂਰ ਦੇ ਕਸਬਾ ਲਹਿਰਾ ਦੀ ਪੀੜਤਾ ਨੇ ਪਾਤੜਾਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ 24 ਦਸੰਬਰ ਨੂੰ ਉਹ ਡਰਾਈਵਰ ਅਤੇ ਜਾਣਕਾਰ ਰਾਮ ਸਿੰਘ ਨਾਲ ਸਾਬਕਾ ਸਰਪੰਚ ਕਰਮਜੀਤ ਸਿੰਘ ਨਾਲ ਪੈਸਿਆਂ ਦੇ ਲੈਣ-ਦੇਣ ਸਬੰਧੀ ਭਗਤ ਸਿੰਘ ਚੌਕ ਪਾਤੜਾਂ ਵਿਖੇ ਇਕੱਠੇ ਹੋ ਕੇ ਕਾਰ ’ਚ ਬੈਠੇ ਗੱਲਬਾਤ ਕਰ ਰਹੇ ਸੀ, ਜਿੱਥੇ ਸਾਬਕਾ ਸਰਪੰਚ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਉਸ ਵੱਲੋਂ ਰੋਕਣ ’ਤੇ ਵੀ ਉਹ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਕਰਮਜੀਤ ਸਿੰਘ ਵਾਸੀ ਪਿੰਡ ਸਲੇਮਗੜ੍ਹ ਥਾਣਾ ਮੂਣਕ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 74 ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8