ਪੰਜਾਬ ''ਚ ਵੱਡੀ ਵਾਰਦਾਤ! ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਾਬਕਾ ਸਰਪੰਚ ਨੇ ਮਾਰ''ਤਾ ਭਤੀਜਾ
Wednesday, Apr 16, 2025 - 09:17 PM (IST)

ਤਰਨਤਾਰਨ (ਰਮਨ) : ਨਜ਼ਦੀਕੀ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਇਕ ਧਿਰ ਵੱਲੋਂ ਚਲਾਈ ਗਈ ਗੋਲੀ ਦੇ ਚੱਲਦਿਆਂ ਭਤੀਜੇ ਦੀ ਮੌਤ ਹੋ ਗਈ ਜਦਕਿ ਤਾਇਆ ਜ਼ਖਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਸ਼ਾ ਤਸਕਰਾਂ ਦਾ ਵਿਰੋਧ ਪਿਆ ਮਹਿੰਗਾ! ਮਾਰ'ਤਾ ਪੰਜ ਭੈਣਾਂ ਦਾ ਇਕਲੌਤਾ ਭਰਾ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਹਰ ਸਾਲ ਦੀ ਤਰ੍ਹਾਂ ਪਿੰਡ ਦੀ ਸਾਢੇ ਚਾਰ ਕਿੱਲੇ ਜ਼ਮੀਨ ਦੀ ਪੰਚਾਇਤੀ ਬੋਲੀ ਗੁਰਦੁਆਰਾ ਮਹਾ ਸਿੰਘ ਦੇ ਸਾਹਮਣੇ ਰੱਖੀ ਗਈ ਸੀ। ਅੱਜ ਸ਼ਾਮ ਕਰੀਬ ਪੰਜ ਵਜੇ ਜਦੋਂ ਪਿੰਡ ਨਿਵਾਸੀਆਂ ਦੀ ਮੌਜੂਦਗੀ ’ਚ ਬੋਲੀ ਸ਼ੁਰੂ ਹੋਣ ਲੱਗੀ ਤਾਂ ਇਸ ਦੌਰਾਨ ਪੁਰਾਣੇ ਹਿਸਾਬ-ਕਿਤਾਬ ਨੂੰ ਲੈ ਕੇ ਗੁਰਦਿਆਲ ਸਿੰਘ ਸਾਬਕਾ ਸਰਪੰਚ ਪਿੰਡ ਰਟੌਲ ਵੱਲੋਂ ਇਤਰਾਜ ਜਤਾਇਆ ਗਿਆ, ਜਿਸ ਤੋਂ ਬਾਅਦ ਹੋਏ ਤਕਰਾਰ ਦੌਰਾਨ ਝਗਡ਼ਾ ਵੱਧ ਗਿਆ।
ਇਸ ਦੌਰਾਨ ਸਾਬਕਾ ਸਰਪੰਚ ਗੁਰਦਿਆਲ ਸਿੰਘ ਵੱਲੋਂ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਦੇ ਚੱਲਦਿਆਂ ਜਰਨੈਲ ਸਿੰਘ (38) ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰਟੌਲ ਅਤੇ ਉਸ ਦਾ ਤਾਇਆ ਜਸਵੰਤ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਪਿੰਡ ਰਟੌਲ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਗੁਰਦਿਆਲ ਸਿੰਘ ਸਾਬਕਾ ਸਰਪੰਚ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਜਰਨੈਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਜਸਵੰਤ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
80 ਹਜ਼ਾਰ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ, ਵਿਜੀਲੈਂਸ ਬਿਊਰੋ ਨੇ ਵਿਛਾਇਆ ਜਾਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਹੋਏ ਝਗਡ਼ੇ ’ਚ ਚੱਲੀ ਗੋਲੀ ਦੌਰਾਨ ਜਰਨੈਲ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜਸਵੰਤ ਸਿੰਘ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰਦੇ ਹੋਏ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8