ਖੰਨਾ 'ਚ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਸਕੱਤਰ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ, ਜਾਣੋ ਪੂਰਾ ਮਾਮਲਾ

Wednesday, Jan 25, 2023 - 12:19 PM (IST)

ਖੰਨਾ 'ਚ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਸਕੱਤਰ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ, ਜਾਣੋ ਪੂਰਾ ਮਾਮਲਾ

ਖੰਨਾ (ਵਿਪਨ) : ਖੰਨਾ ਦੀ ਇੱਕ ਅਦਾਲਤ ਨੇ ਸਰਕਾਰੀ ਪੈਸੇ ਦਾ ਗਬਨ ਕਰਨ ਦੇ ਦੋਸ਼ ਹੇਠ ਸਾਬਕਾ ਸਰਪੰਚ ਅਤੇ ਮੌਜੂਦਾ ਪੰਚਾਇਤ ਸਕੱਤਰ ਨੂੰ ਸਖ਼ਤ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਉਕਤ ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਅਤੇ 6-6 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਇਹ ਸਜ਼ਾ ਪਿੰਡ ਰੋਹਣੋ ਖੁਰਦ ਦੀ ਸਾਬਕਾ ਸਰਪੰਚ ਬਲਜਿੰਦਰ ਕੌਰ ਅਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੂੰ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਸਾਲ 2015 'ਚ ਇਨ੍ਹਾਂ ਦੋਹਾਂ ਖ਼ਿਲਾਫ਼ ਗਬਨ ਸਬੰਧੀ ਸਦਰ ਥਾਣਾ ਖੰਨਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੀ ਨਵੀਂ ਟਰਾਂਸਪੋਰਟ ਨੀਤੀ ਤਿਆਰ, ਕੈਬਨਿਟ ਮੀਟਿੰਗ 'ਚ ਲਿਆ ਜਾ ਸਕਦਾ ਹੈ ਫ਼ੈਸਲਾ

ਸ਼ਿਕਾਇਤਕਰਤਾ ਜਾਗਰ ਸਿੰਘ ਪੱਖ ਦੇ ਵਕੀਲ ਐਡਵੋਕੇਟ ਆਰ. ਕੇ ਰਿਖੀ ਨੇ ਦੱਸਿਆ ਕਿ ਰੋਹਣੋਂ ਖੁਰਦ ਵਿਖੇ ਸਾਬਕਾ ਸਰਪੰਚ ਬਲਜਿੰਦਰ ਕੌਰ ਅਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੇ ਆਪਸੀ ਮਿਲੀ-ਭੁਗਤ ਨਾਲ ਪੰਚਾਇਤ ਦੇ ਸਰਕਾਰੀ ਪੈਸੇ ਦਾ ਗਬਨ ਕੀਤਾ ਸੀ। ਇਸ ਸਬੰਧੀ ਥਾਣਾ ਸਦਰ ਖੰਨਾ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਸ ਦੀ ਅਗਲੇਰੀ ਪੜਤਾਲ ਉਪਰੰਤ ਪੁਲਸ ਵੱਲੋਂ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਗਵਾਹੀ ਦੌਰਾਨ ਸਰਕਾਰ ਵੱਲੋਂ 13 ਗਵਾਹ ਅਦਾਲਤ ਵਿੱਚ ਪੇਸ਼ ਕੀਤੇ ਗਏ।

ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

ਮਾਣਯੋਗ ਅਦਾਲਤ ਨੇ ਆਪਣੇ ਫ਼ੈਸਲੇ ਦੌਰਾਨ ਲਿਖਿਆ ਹੈ ਕਿ ਸਰਪੰਚ ਬਲਜਿੰਦਰ ਕੌਰ ਅਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੇ ਆਪਸੀ ਮਿਲੀ-ਭੁਗਤ ਨਾਲ ਮਨਰੇਗਾ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਅੰਗਰੇਜ ਸਿੰਘ, ਪਾਲ ਸਿੰਘ, ਅਜੈਬ ਸਿੰਘ, ਹਰਨੇਕ ਸਿੰਘ ਦੀਆਂ ਦਿਹਾੜੀਆਂ ਗਲਤ ਤਰੀਕੇ ਨਾਲ ਦਰਜ ਕਰਕੇ ਕਰੀਬ 22 ਹਜ਼ਾਰ ਰੁਪਏ ਦਾ ਗਬਨ ਕੀਤਾ। ਇਸ ਦੇ ਲਈ ਸਰਪੰਚ ਬਲਜਿੰਦਰ ਕੌਰ ਅਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News