ਮੋਰਿੰਡਾ 'ਚ ਵੱਡੀ ਵਾਰਦਾਤ, ਸਾਬਕਾ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

Wednesday, Dec 08, 2021 - 05:55 PM (IST)

ਮੋਰਿੰਡਾ 'ਚ ਵੱਡੀ ਵਾਰਦਾਤ, ਸਾਬਕਾ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

ਮੋਰਿੰਡਾ (ਕਮਲਜੀਤ ਸਿੰਘ)- ਮੋਰਿੰਡਾ ਦੇ ਨੇੜਲੇ ਪਿੰਡ ਉਧਮਪੁਰ ਨਲਾ ਵਿਖੇ ਵੱਡਾ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦਾ ਮੋਟਰਸਾਈਕਲ 'ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਰੀਬ ਸਾਢੇ 7 ਵਜੇ ਜਦੋਂ ਅਵਤਾਰ ਸਿੰਘ ਆਪਣੇ ਘਰ ਦੇ ਨੇੜੇ ਹੀ ਦੁੱਧ ਦੀ ਡਾਇਰੀ ਕੋਲ ਪਹੁੰਚੇ ਤਾਂ ਮੋਟਰਸਾਈਕਲ 'ਤੇ ਸਵਾਰ 2 ਵਿਆਕਤੀਆਂ ਵੱਲੋਂ ਉਨ੍ਹਾਂ 'ਤੇ ਗੋਲ਼ੀਆਂ ਚਲਾਉਣੀਆਂ ਸੁਰੂ ਕਰ ਦਿੱਤੀਆਂ ਗਈਆਂ। ਹਮਲਾਵਾਰਾਂ ਵੱਲੋਂ ਕਰੀਬ 9 ਫਾਇਰ ਕੀਤੇ ਗਏ। ਇਸ ਦੌਰਾਨ ਅਵਤਾਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। 

ਇਹ ਵੀ ਪੜ੍ਹੋ: ਪੰਜਾਬ ’ਚ ਬਾਦਲ ਪਰਿਵਾਰ ਨੂੰ ਝਟਕਾ ਦੇਣ ਲਈ ਭਾਜਪਾ ਨੇ ਤਿਆਰ ਕੀਤੀ ਰਣਨੀਤੀ

PunjabKesari
ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਅਵਚਤਾਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਤਵਾਰ ਸਿੰਘ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਨ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਲੈਡ ਮਾਰਗੇਜ ਬੈਂਕ ਮੋਰਿੰਡਾ ਦੇ ਡਾਇਰੈਕਟਰ ਚੁਣਿਆ ਗਿਆ ਸੀ। ਮੌਕੇ ਉਤੇ ਫੋਰੈਂਸਿਕ ਟੀਮ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਵਤਾਰ ਸਿੰਘ ਦਾ ਕਿਸੇ ਦੇ ਨਾਲ ਕੋਈ ਲੜਾਈ-ਝਗੜਾ ਨਹੀਂ ਸੀ। 

ਇਹ ਵੀ ਪੜ੍ਹੋ: ਕਾਂਗਰਸ ਅੰਦਰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੱਡੀ ਜੰਗ : ਬੰਟੀ ਰੋਮਾਣਾ

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: 3 ਬੱਚਿਆਂ ਸਣੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮਾਂ-ਪੁੱਤ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News