ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ 'ਆਪ' ਸ਼ਾਮਲ

Monday, Jul 01, 2024 - 01:33 PM (IST)

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ 'ਆਪ' ਸ਼ਾਮਲ

ਜਲੰਧਰ (ਧਵਨ)- ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਵੇਖਣ ਨੂੰ ਮਿਲੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਜਲੰਧਰ 'ਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਕਾਰਨ 'ਆਪ' ਜਲੰਧਰ 'ਚ ਆਪਣੀ ਪਕੜ ਮਜ਼ਬੂਤ ​​ਕਰ ਰਹੀ ਹੈ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਜਲੰਧਰ ਵਿਚ ਭਾਜਪਾ ਨੂੰ ਅੱਜ ਵੱਡਾ ਝਟਕਾ ਲੱਗਾ ਹੈ।

ਜਲੰਧਰ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕਮਲਜੀਤ ਸਿੰਘ ਭਾਟੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾਇਆ। ਸੋਮਵਾਰ ਕਮਲਜੀਤ ਭਾਟੀਆ ਤੋਂ ਇਲਾਵਾ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ- ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਦੀ ਸੀਟ, ਭਾਜਪਾ, 'ਆਪ' ਤੇ ਕਾਂਗਰਸ ਦੀ ਸਾਖ਼ ਦਾਅ 'ਤੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News