328 ਪਾਵਨ ਸਰੂਪਾਂ ਦੇ ਮਾਮਲੇ ''ਚ ਗ੍ਰਿਫ਼ਤਾਰ ਸਤਿੰਦਰ ਕੋਹਲੀ  5 ਦਿਨਾਂ ਦੇ ਰਿਮਾਂਡ ''ਤੇ

Wednesday, Jan 07, 2026 - 06:45 PM (IST)

328 ਪਾਵਨ ਸਰੂਪਾਂ ਦੇ ਮਾਮਲੇ ''ਚ ਗ੍ਰਿਫ਼ਤਾਰ ਸਤਿੰਦਰ ਕੋਹਲੀ  5 ਦਿਨਾਂ ਦੇ ਰਿਮਾਂਡ ''ਤੇ

ਅੰਮ੍ਰਿਤਸਰ (ਜ. ਬ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਮਾਮਲੇ ਵਿਚ ਗ੍ਰਿਫ਼ਤਾਰ ਐੱਸ. ਜੀ. ਪੀ. ਸੀ. ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦਾ 6 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਉਸ ਨੂੰ ਅੱਜ ਫਿਰ ਅੰਮ੍ਰਿਤਸਰ ਕੋਰਟ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਕੋਹਲੀ ਨੂੰ 5 ਦਿਨਾਂ ਲਈ ਮੁੜ ਤੋਂ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਸ ਨੇ ਅਦਾਲਤ 'ਚ ਕਿਹਾ ਕਿ ਸਤਿੰਦਰ ਕੋਹਲੀ ਤੋਂ ਪੁੱਛਗਿੱਛ ਹਾਲੇ ਪੂਰੀ ਨਹੀਂ ਹੋਈ ਹੈ। ਇਸ ਲਈ ਇਕ ਵਾਰ ਮੁੜ ਤੋਂ ਉਸ ਨੂੰ ਰਿਮਾਂਡ 'ਤੇ ਲੈਣਾ ਜ਼ਰੂਰੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਕੋਹਲੀ ਦਾ 5 ਦਿਨਾਂ ਦਾ ਰਿਮਾਂਡ ਦੇ ਦਿੱਤਾ।

ਜਾਣੋ ਕੀ ਹੈ ਪੂਰਾ ਮਾਮਲਾ?
ਇਹ ਮਾਮਲਾ 2020 ਤੋਂ ਹੀ ਚਰਚਾਵਾਂ ਵਿੱਚ ਹੈ, ਜਦੋਂ ਅਕਾਲ ਤਖ਼ਤ ਵੱਲੋਂ ਬਣਾਈ ਗਈ ਇਕ ਜਾਂਚ ਕਮੇਟੀ ਨੇ ਲਾਪਰਵਾਹੀ ਦਾ ਪਰਦਾਫਾਸ਼ ਕੀਤਾ ਸੀ। ਹਾਲ ਹੀ ਵਿੱਚ ਪੰਜਾਬ ਪੁਲਸ ਨੇ ਇਕ ਐੱਫ਼. ਆਈ. ਆਰ. ਦਰਜ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਬਾਰੇ ਐੱਸ. ਜੀ. ਪੀ. ਸੀ. ‘ਤੇ ਸਵਾਲ ਚੁੱਕੇ ਹਨ। ਐੱਸ. ਐੱਸ. ਕੋਹਲੀ ਐਂਡ ਐਸੋਸੀਏਟਸ ਫਰਮ ਨੂੰ 2009 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅੰਦਰੂਨੀ ਆਡਿਟ, ਖਾਤਿਆਂ ਦੇ ਕੰਪਿਊਟਰੀਕਰਨ ਅਤੇ ਕੰਟਰੋਲ ਸਿਸਟਮ ਲਈ 3.5 ਲੱਖ ਰੁਪਏ ਮਹੀਨਾਵਾਰ ਦਿੱਤੇ ਜਾ ਰਹੇ ਸਨ। ਪਿਛਲੇ ਚਾਰ-ਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ ਵਿਚ ਇਨਸਾਫ਼ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੀਆਂ ਸਪੱਸ਼ਟ ਹਦਾਇਤਾਂ ਤੇ ਇਸ ਮਾਮਲੇ ਚ ਪਰਚਾ ਦਰਜ ਹੋਇਆ, ਸਿੱਟ ਦਾ ਗਠਨ ਕੀਤਾ ਗਿਆ ਅਤੇ ਅੱਜ ਸਿੱਟ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਐੱਸ. ਐੱਸ. ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ। ਸਤਿੰਦਰ ਸਿੰਘ ਕੋਹਲੀ ਨੂੰ ਚੰਡੀਗੜ੍ਹ ਦੇ ਇਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੋਹਲੀ ਨੂੰ ਇਸ ਪੂਰੇ ਮਾਮਲੇ ਵਿੱਚ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਹੈ। ਇਸ ਗੰਭੀਰ ਮਾਮਲੇ 'ਚ ਹੁਣ ਤੱਕ ਦੋ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਪੁਲਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 7,8,9,10 ਤੇ 11 ਜਨਵਰੀ ਤੱਕ Alert ਜਾਰੀ! ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਕੋਹਲੀ ਦਾ ਸੁਖਬੀਰ ਬਾਦਲ ਨਾਲ ਨਿਕਲਿਆ ਕੁਨੈਕਸ਼ਨ
ਕੋਹਲੀ ਨੂੰ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ, ਜੋ ਉਨ੍ਹਾਂ ਦੇ ਨਿੱਜੀ ਅਤੇ ਸ਼੍ਰੋਮਣੀ ਕਮੇਟੀ ਖਾਤਿਆਂ ਨੂੰ ਸੰਭਾਲਦੇ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬਾਦਲ ਪਰਿਵਾਰ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇਲਜ਼ਾਮਾਂ 'ਤੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

ਸਤਿੰਦਰ ਕੋਹਲੀ ਦੀ ਕੰਪਨੀ 'ਤੇ ਗਬਨ ਦੇ ਦੋਸ਼ 
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯੁਕਤ ਕਮੇਟੀ ਦੀ ਜਾਂਚ ਰਿਪੋਰਟ ਵਿੱਚ ਪਾਇਆ ਗਿਆ ਕਿ ਫਰਮ, ਐੱਸ. ਐੱਸ. ਕੋਹਲੀ ਐਂਡ ਐਸੋਸੀਏਟਸ ਨੇ ਸਿਰਫ਼ ਇਕ ਕੰਮ ਕੀਤਾ ਸੀ ਅਤੇ ਚਾਰ ਲਈ ਭੁਗਤਾਨ ਪ੍ਰਾਪਤ ਕੀਤਾ ਸੀ। ਇਹ ਪਵਿੱਤਰ ਸਰੂਪਾਂ ਦੇ ਗਬਨ ਨੂੰ ਰੋਕਣ ਵਿੱਚ ਅਸਫ਼ਲ ਰਿਹਾ। 2020 ਵਿੱਚ ਐੱਸ. ਜੀ. ਪੀ. ਸੀ. ਨੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਅਤੇ ਭੁਗਤਾਨ ਦਾ 75 ਫ਼ੀਸਦੀ ਵਸੂਲਣ ਲਈ ਇਕ ਮਤਾ ਪਾਸ ਕੀਤਾ।

ਇਹ ਵੀ ਪੜ੍ਹੋ: ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News