ਖੰਨਾ ਥਾਣੇ ''ਚ ਪਿਓ-ਪੁੱਤ ਨੂੰ ਨੰਗਾ ਕਰਕੇ ਵਾਇਰਲ ਕੀਤੀ ਸੀ ਵੀਡੀਓ, ਮਾਮਲੇ ''ਚ ਆਇਆ ਨਵਾਂ ਮੋੜ
Sunday, Sep 06, 2020 - 01:40 PM (IST)

ਖੰਨਾ (ਸੁਖਵਿੰਦਰ ਕੌਰ, ਕਮਲ) : ਬਹੁ-ਚਰਚਿਤ ਨਗਨ ਵਾਇਰਲ ਵੀਡੀਓ ਮਾਮਲੇ 'ਚ ਨਾਮਜ਼ਦ ਥਾਣਾ ਸਦਰ ਖੰਨਾ ਦੇ ਸਾਬਕਾ ਐੱਸ. ਐੱਚ. ਓ. ਇੰਸ. ਬਲਜਿੰਦਰ ਸਿੰਘ ਨੇ ਆਤਮ ਸਮਰਪਣ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਚੰਡੀਗੜ੍ਹ ਤੋਂ 'ਕੁੱਲੂ' ਲਈ ਸਿੱਧੀ ਉਡਾਣ ਕੱਲ੍ਹ ਤੋਂ ਸ਼ੁਰੂ
ਮਾਣਯੋਗ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਰੱਦ ਹੋ ਜਾਣ ਤੋਂ ਬਾਅਦ ਬਲਜਿੰਦਰ ਸਿੰਘ ਨੇ ਲੁਧਿਆਣਾ ਰੇਂਜ ਦੇ ਆਈ. ਜੀ. ਨੌਲਿਹਾਲ ਸਿੰਘ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੁਲਸ ਵੱਲੋਂ ਜਲਦ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਨੇ ਲੱਭੀ 'ਕੋਰੋਨਾ' ਦੀ ਦਵਾਈ, ਵੀਡੀਓ ਵਾਇਰਲ 'ਤੇ ਮਚ ਗਈ ਦੁਹਾਈ!
ਦੱਸਣਯੋਗ ਹੈ ਕਿ ਖੰਨਾ ਦੇ ਸਾਬਕਾ ਐਸ. ਐਚ. ਓ. ਬਲਜਿੰਦਰ ਸਿੰਘ 'ਤੇ ਪਿਤਾ, ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਥਾਣੇ 'ਚ ਨੰਗਾ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰਨ ਦੇ ਇਲਜ਼ਾਮ ਲੱਗੇ ਸਨ, ਜਿਸ ਦੀ ਸ਼ਿਕਾਇਤ ਪੀੜਤਾਂ ਵੱਲੋਂ ਪੰਜਾਬ ਦੇ ਡੀ. ਜੀ. ਪੀ. ਨੂੰ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਏ. ਡੀ. ਜੀ. ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ 'ਚ ਬਣੀ ਵਿਸ਼ੇਸ ਜਾਂਚ ਟੀਮ ਨੇ ਆਪਣੀ ਰਿਪੋਰਟ 'ਚ ਬਲਜਿੰਦਰ ਸਿੰਘ ਤੇ ਇਕ ਹੈੱਡ ਕਾਂਸਟੇਬਲ ਵਰੁਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।
ਸਿਟੀ ਥਾਣਾ-1 'ਚ 4 ਜੁਲਾਈ ਨੂੰ ਦਰਜ ਇਸ ਕੇਸ ਮਗਰੋਂ ਇੰਸਪੈਕਟਰ ਬਲਜਿੰਦਰ ਸਿੰਘ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਸੀ, ਜਿਸ ਨੇ ਹੁਣ ਆਤਮ ਸਮਰਪਣ ਕਰ ਦਿੱਤਾ ਹੈ।