ਜ਼ਿਆਦਾ ਸ਼ਰਾਬ ਪੀਣ ਨਾਲ ਸਾਬਕਾ ਫ਼ੌਜੀ ਦੀ ਮੌਤ

09/20/2021 11:21:25 AM

ਮੁੱਲਾਂਪੁਰ ਦਾਖਾ (ਕਾਲੀਆ) : ਪਿੰਡ ਦੇਤਵਾਲ ਵਿਖੇ ਸਾਬਕਾ ਫ਼ੌਜੀ ਮਹਿੰਦਰ ਸਿੰਘ ਦੀ ਬੀਤੀ ਰਾਤ ਵੱਧ ਸ਼ਰਾਬ ਪੀਣ ਨਾਲ ਮੌਤ ਹੋ ਗਈ। ਥਾਣਾ ਦਾਖਾ ਦੇ ਮੁਖੀ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਆਪਣੇ ਪਰਿਵਾਰ ਤੋਂ ਵੱਖਰਾ ਰਹਿੰਦਾ ਸੀ। ਪਰਸੋਂ ਰਾਤ ਨੂੰ ਵੱਧ ਸ਼ਰਾਬ ਪੀ ਕੇ ਕਮਰੇ ਨੂੰ ਅੰਦਰੋਂ ਕੁੰਡੀ ਲਗਾ ਕੇ ਸੌਂ ਗਿਆ। ਦੂਸਰੇ ਦਿਨ ਉਹ ਬਾਹਰ ਨਾ ਨਿਕਲਿਆ ਤਾਂ ਉਸ ਦੇ ਪੁੱਤਰ ਨੇ ਬਾਹਰੋਂ ਦਰਵਾਜ਼ਾ ਖੜਕਾਇਆ ਪਰ ਕੋਈ ਅੰਦਰੋਂ ਜਵਾਬ ਨਾ ਆਇਆ ਤਾਂ ਦਰਵਾਜ਼ਾ ਤੋੜ ਕੇ ਅੰਦਰ ਵੇਖਿਆ ਤਾਂ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ। ਏ. ਐੱਸ. ਆਈ. ਨਰਿੰਦਰ ਸਿੰਘ ਨੇ 174 ਦੀ ਕਾਰਵਾਈ ਅਮਲ ’ਚ ਲਿਆ ਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ।


Babita

Content Editor

Related News