ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਵੱਡੀ ਰਾਹਤ
Thursday, Apr 11, 2019 - 05:23 PM (IST)
ਫਰੀਦਕੋਟ - ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਸਿੱਟ ਵਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ ਚਰਨਜੀਤ ਸ਼ਰਮਾ ਨੂੰ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੀ ਸੈਸ਼ਨ ਕੋਰਟ ਨੇ ਐੱਫ. ਆਈ. ਆਰ ਨੰਬਰ- 129 ਦੇ ਤਹਿਤ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਸਿੱਟ ਵਲੋਂ ਬੀਤੇ ਦਿਨੀਂ ਹੁਸ਼ਿਆਰਪੁਰ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਸੀ।