ਬਹਿਬਲ ਕਲਾਂ ਗੋਲੀਕਾਂਡ: ਚਰਨਜੀਤ ਸ਼ਰਮਾ ਦੋ ਦਿਨ ਦੇ ਪੁਲਸ ਰਿਮਾਂਡ 'ਤੇ (ਵੀਡੀਓ)

03/25/2019 6:07:29 PM

ਫਰੀਦਕੋਟ (ਜਗਤਾਰ, ਰਾਜਨ) - ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅਦਾਲਤ ਦੇ ਹੁਕਮਾਂ 'ਤੇ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ 'ਚੋਂ ਲਿਆ ਕੇ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਅਦਾਲਤ 'ਚ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਉਪਰੰਤ ਐਡੀਸ਼ਨਲ ਜ਼ਿਲਾ ਅਟਾਰਨੀ ਪੰਕਜ ਤਨੇਜਾ ਨੇ ਦੱਸਿਆ ਕਿ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਸਬੰਧ 'ਚ ਦਰਜ ਐੱਫ. ਆਈ. ਆਰ. ਨੰਬਰ-129 'ਚ ਨਾਮਜ਼ਦ ਕੀਤੇ ਜਾਣ ਦੀ ਸੂਰਤ 'ਚ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਕਰਨ ਲਈ 3 ਦਿਨਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸ਼ਰਮਾ ਨੂੰ 2 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ 'ਸਿੱਟ' ਨੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਉਹ ਨਿਆਇਕ ਹਿਰਾਸਤ 'ਚ ਪਟਿਆਲਾ ਜੇਲ 'ਚ ਨਜ਼ਰਬੰਦ ਹਨ ਅਤੇ ਵਿਸ਼ੇਸ਼ ਜਾਂਚ ਟੀਮ ਵਲੋਂ ਉਨ੍ਹਾਂ ਨੂੰ ਕੋਟਕਪੂਰਾ ਗੋਲੀਕਾਂਡ 'ਚ ਵੀ ਨਾਮਜ਼ਦ ਕੀਤਾ ਗਿਆ ਹੈ।


rajwinder kaur

Content Editor

Related News