ਗ੍ਰਿਫਤਾਰ ਕੀਤੇ ਸਾਬਕਾ ਐੱਸ. ਐੱਸ. ਪੀ. ਸ਼ਰਮਾ ਤੋਂ ਪੁੱਛਗਿੱਛ ਜਾਰੀ (ਵੀਡੀਓ)
Monday, Jan 28, 2019 - 06:02 PM (IST)
ਫਰੀਦਕੋਟ (ਜਗਤਾਰ) - ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਬੀਤੇ ਦਿਨ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਤੋਂ ਅੱਜ ਪੁੱਛਗਿਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਐੱਸ.ਆਈ.ਟੀ ਦੇ ਮੁੱਖੀ ਏ.ਜੀ.ਡੀ.ਪੀ. ਪ੍ਰਬੋਧ ਕੁਮਾਰ ਵੀ ਇਸ ਮੌਕੇ ਥਾਣੇ 'ਚ ਮੌਜੂਦ ਹਨ। ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਉਸ ਵੇਲੇ ਦੇ ਮੋਗਾ ਸ਼ਹਿਰ ਦੇ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦਾ ਨਾਂ ਸ਼ਾਮਲ ਸੀ, ਜਿਸ ਸਬੰਧੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਸੀ। ਚਰਨਜੀਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੰਦਿਆਂ 29 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਮਿਲੀ ਜਾਣਕਾਰੀ ਅਨੁਸਾਰ ਉਹ ਐੱਸ. ਆਈ. ਟੀ. ਦੇ ਸਾਹਮਣੇ ਪੇਸ਼ ਨਾ ਹੋ ਕੇ ਵਿਦੇਸ਼ ਦੌੜਨ ਦੀ ਤਿਆਰੀ ਕਰ ਰਿਹਾ ਸੀ। ਪੁਲਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਉਸ ਨੂੰ ਬੀਤੇ ਦਿਨ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ। ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਜਿਸ ਦੇ ਕੋਲ ਪਹਿਲਾਂ ਤੋਂ ਹੀ ਕੈਨੇਡਾ, ਅਮਰੀਕਾ ਤੇ ਇੰਗਲੈਂਡ ਦਾ ਵੀਜ਼ਾ ਸੀ।
