ਬਰਗਾੜੀ ਗੋਲੀਕਾਂਡ : ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਜ਼ਮਾਨਤ ਤੋਂ ਨਾਂਹ
Wednesday, May 22, 2019 - 11:17 AM (IST)

ਚੰਡੀਗੜ੍ਹ (ਹਾਂਡਾ) - ਬਰਗਾੜੀ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ ਕੀਤੀ ਗਈ, ਜਿਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਥੇ ਹੀ ਇਸ ਮਾਮਲੇ 'ਚ ਉਨ੍ਹਾਂ ਨਾਲ ਸਹਿ ਮੁਲਜ਼ਮ ਬਣਾਏ ਗਏ ਵਿਕਰਮ ਸਿੰਘ, ਪ੍ਰਦੀਪ ਸਿੰਘ ਅਤੇ ਅਮਰਜੀਤ ਸਿੰਘ ਕੁਲਾਰ ਨੂੰ ਕੋਰਟ ਨੇ ਰਾਹਤ ਦਿੰਦਿਆਂ ਸਾਰਿਆਂ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਰੋਕ ਲਗਾ ਦਿੱਤੀ ਗਈ ਹੈ, ਉਸੇ ਦਿਨ ਹੁਣ ਮਾਮਲੇ ਦੀ ਸੁਣਵਾਈ ਹੋਵੇਗੀ। ਕੋਰਟ ਨੇ ਸਰਕਾਰ ਨੂੰ ਉਕਤ ਮਾਮਲੇ 'ਚ ਪੇਸ਼ ਕੀਤੇ ਗਏ ਚਲਾਨ ਦੀ ਕਾਪੀ ਕੋਰਟ 'ਚ ਜਮ੍ਹਾ ਕਰਵਾਉਣ ਨੂੰ ਕਿਹਾ ਹੈ।