ਬੱਬਰ ਖ਼ਾਲਸਾ ਦੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

04/04/2024 7:57:38 AM

ਲੁਧਿਆਣਾ (ਗੌਤਮ)- ਨਵਾਂਸ਼ਹਿਰ ਦੇ ਬਲਾਚੌਰ ਇਲਾਕੇ ’ਚ ਬੁੱਧਵਾਰ ਦੇਰ ਸ਼ਾਮ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦਾ ਪਤਾ ਲੱਗਦਿਆਂ ਹੀ ਬਲਾਚੌਰ ਦੇ ਡੀ. ਐੱਸ. ਪੀ., ਐੱਸ. ਐੱਚ. ਓ. ਬਲਾਚੌਰ ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - Kapil Sharma ਦੇ ਸ਼ੋਅ 'ਚ ਦਿਸਣਗੇ ਨਵਜੋਤ ਸਿੰਘ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋਇਆ ਵਾਇਰਲ

ਪੁਲਸ ਅਨੁਸਾਰ ਜਦੋਂ ਰਤਨਦੀਪ ਸਿੰਘ ਆਪਣੇ ਸਾਥੀ ਨਾਲ ਬਲਾਚੌਰ ਮੁੱਖ ਸੜਕ ’ਤੇ ਇਕ ਹਸਪਤਾਲ ਕੋਲ ਇਕ ਢਾਬੇ ਕੋਲ ਖੜ੍ਹਾ ਸੀ ਤਾਂ ਮੋਟਰਸਾਈਕਲ ’ਤੇ ਆਏ ਨੌਜਵਾਨਾਂ ਨੇ ਆਉਂਦੇ ਸਾਰ ਹੀ ਉਸ ’ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇਰ ਰਾਤ ਤਕ ਮਾਮਲੇ ’ਤੇ ਕਾਰਵਾਈ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਸਮੇਂ ਪੁਲਸ ਵੱਲੋਂ ਰਤਨਦੀਪ ਸਿੰਘ ’ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News