ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਦੇਹਾਂਤ, ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Sunday, Jan 28, 2024 - 12:49 AM (IST)

ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਦੇਹਾਂਤ, ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ - ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਹਰਮੋਹਨ ਧਵਨ ਦਾ ਲੰਬੀ ਬੀਮਾਰੀ ਤੋਂ ਬਾਅਦ ਸ਼ਨੀਵਾਰ ਸ਼ਾਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਦੇ ਆਗੂ ਪ੍ਰਦੀਪ ਛਾਬੜਾ ਨੇ ਦਿੱਤੀ। ਧਵਨ 83 ਸਾਲ ਦੇ ਸਨ।

 ਇਹ ਵੀ ਪੜ੍ਹੋ - ਗਣਤੰਤਰ ਦਿਵਸ 'ਤੇ ਧੀ ਨੇ ਦਿੱਤਾ ਅਜਿਹਾ ਭਾਸ਼ਣ, ਰਾਤੋ-ਰਾਤ ਹੋਇਆ ਵਾਇਰਲ (ਵੀਡੀਓ)

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੰਸਦ ਮੈਂਬਰ ਸਤਿਆਪਾਲ ਜੈਨ ਸਣੇ ਕਈ ਨੇਤਾਵਾਂ ਨੇ ਧਵਨ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਂਸਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧਵਨ ਦਾ ਦੇਹਾਂਤ ਸ਼ਹਿਰ ਲਈ ਵੱਡਾ ਘਾਟਾ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸਤਿਆਪਾਲ ਜੈਨ ਨੇ ਧਵਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਨੇ ਚੰਡੀਗੜ੍ਹ ਦੇ ਲੋਕਾਂ, ਖਾਸ ਕਰਕੇ ਸਮਾਜ ਦੇ ਵਾਂਝੇ ਵਰਗਾਂ ਦੇ ਵਿਕਾਸ ਅਤੇ ਭਲਾਈ ਲਈ ਕੰਮ ਕੀਤਾ।

ਧਵਨ 1989 ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਹ ਚੰਦਰ ਸ਼ੇਖਰ ਸਰਕਾਰ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ ਰਹੇ। ਧਵਨ ਬਹੁਜਨ ਸਮਾਜਵਾਦੀ ਪਾਰਟੀ (ਬਸਪਾ), ਕਾਂਗਰਸ ਅਤੇ ਭਾਜਪਾ ਸਮੇਤ ਵੱਖ-ਵੱਖ ਸਿਆਸੀ ਸੰਗਠਨਾਂ ਨਾਲ ਜੁੜੇ ਹੋਏ ਸਨ। ਧਵਨ 2018 'ਚ 'ਆਪ' 'ਚ ਸ਼ਾਮਲ ਹੋਏ ਸਨ। ਉਸ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਸੀਟ ਤੋਂ ਵੀ ਚੋਣ ਲੜੀ ਸੀ ਪਰ ਹਾਰ ਗਏ ਸਨ।

ਇਹ ਵੀ ਪੜ੍ਹੋ - ਹਿਮਾਚਲ: ਡੂੰਘੀ ਖੱਡ 'ਚ ਡਿੱਗਾ ਟਿੱਪਰ, ਦੋ ਲੋਕਾਂ ਦੀ ਮੌਤ

 'ਜਗਬਾਣੀਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Inder Prajapati

Content Editor

Related News