ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

Monday, Oct 02, 2023 - 11:46 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ (ਵੈੱਬ ਡੈਸਕ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਵਾਸਤੇ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। 

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ ਸਾਹਮਣੇ ਆਉਣ 'ਤੇ ਉੱਡੇ ਹੋਸ਼

PunjabKesari

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ, ਇਸ 'ਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਜੇਕਰ ਪੰਜਾਬ ਦਾ ਕਿਸੇ ਵੀ ਪਾਰਟੀ ਨੇ ਭਲਾ ਜਾ ਵਿਕਾਸ ਕੀਤਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਲੋਕਾਂ ਨੂੰ ਸਹੂਲਤਾਂ ਤੇ ਪਿੰਡਾਂ-ਸ਼ਹਿਰਾਂ 'ਚ ਗ੍ਰਾਂਟਾਂ ਭੇਜ ਕੇ ਲੋਕਾਂ ਦੀ ਤਕਲੀਫ਼ਾ ਨੂੰ ਦੂਰ ਕੀਤਾ ਹੈ। ਉਨ੍ਹਾਂ ਕਿਹਾ ਇਹ ਪਾਰਟੀ ਨੇ ਹੀ ਸੂਬੇ ਦੇ ਹੱਕਾਂ ਦੀ ਰਾਖੀ ਵੀ ਕੀਤੀ ਹੈ। 

PunjabKesari

ਇਹ ਵੀ ਪੜ੍ਹੋ-  ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News