ਸਾਬਕਾ ਮੀਤ ਪ੍ਰਧਾਨ ਮੁਨੀ ਲਾਲ ਵਰਮਾ ਦਾ ਹਜ਼ਾਰਾਂ ਨਮ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ
Thursday, Feb 08, 2018 - 12:42 PM (IST)

ਬੁਢਲਾਡਾ (ਬਾਂਸਲ) : ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਮੁਨੀ ਲਾਲ ਵਰਮਾ ਦਾ ਅਚਾਨਕ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਹਜ਼ਾਰਾ ਨਮ ਅੱਖਾਂ ਦੀ ਹਾਜ਼ਰੀ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਲਾਕ ਕਾਂਗਰਸ ਕਮੇਟੀ ਵੱਲੋਂ ਮ੍ਰਿਤਕ ਦੀ ਦੇਹ 'ਤੇ ਕਾਂਗਰਸ ਪਾਰਟੀ ਦਾ ਝੰਡਾ ਪਾ ਕੇ ਸਲਾਮੀ ਦਿੱਤੀ ਗਈ। ਵਰਮਾ ਦੀ ਅਚਾਨਕ ਮੌਤ 'ਤੇ ਕਾਂਗਰਸੀ ਹਲਕਿਆਂ 'ਚ ਸੋਗ ਦੀ ਲਹਿਰ ਪੈਦਾ ਹੋ ਗਈ । ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ 'ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਜ਼ਿਲਾ ਕਾਂਰਗਸ ਕਮੇਟੀ ਦੇ ਪ੍ਰਧਾਨ ਵਿਕਰਮਜੀਤ ਸਿੰਘ ਮੋਫਰ, ਸਾਬਕਾ ਵਿਧਾਇਕ ਅਜੀਤ ਇੰਦਰ ਮੋਡਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਕਾ. ਹਰਦੇਵ ਅਰਸ਼ੀ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ, ਰਣਜੀਤ ਕੋਰ ਭੱਟੀ, ਮਨਜੀਤ ਸਿੰਘ ਝਲਬੁਟੀ, ਡਾ ਪ੍ਰਵੀਨ ਸਿੰਗਲਾ ਆਦਿ ਨੇ ਦੁੱਖ ਪ੍ਰਗਟ ਕੀਤਾ ਹੈ।