ਫੋਰਟਿਸ ਹਸਪਤਾਲ ਤੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਬਾਰੇ ਤਾਜ਼ਾ ਮੈਡੀਕਲ ਬੁਲੇਟਿਨ ਜਾਰੀ
Tuesday, Sep 30, 2025 - 04:43 PM (IST)

ਮੋਹਾਲੀ (ਜੱਸੀ) : ਭਿਆਨਕ ਸੜਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਬਹੁਤ ਗੰਭੀਰ ਬਣੀ ਹੋਈ ਹੈ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਲਾਈਫ ਸਪੋਰਟ ਸਿਸਟਮ 'ਤੇ ਹਨ। ਹਸਪਤਾਲ ਨੇ ਮੰਗਲਵਾਰ ਸ਼ਾਮ ਨੂੰ ਫੋਰਟਿਸ ਹਸਪਤਾਲ ਵਲੋਂ ਉਨ੍ਹਾਂ ਦੀ ਸਿਹਤ ਨਾਲ ਜੁੜੀ ਤਾਜ਼ਾ ਜਾਣਕਾਰੀ ਦਿੱਤੀ ਹੈ। ਹਸਪਤਾਲ ਨੇ ਦੱਸਿਆ ਕਿ ਰਾਜਵੀਰ ਜਵੰਦਾ ਦੀ ਦਿਮਾਗੀ ਹਾਲਤ ਗੰਭੀਰ ਹੈ। ਉਨ੍ਹਾਂ ਦੀ ਸਿਹਤ 'ਚ ਕੋਈ ਖ਼ਾਸ ਸੁਧਾਰ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਦਾ ਸ਼ਡਿਊਲ ਜਾਰੀ
ਉਨ੍ਹਾਂ ਦੇ ਦਿਮਾਗ 'ਚ ਹਲਚਲ ਬਹੁਤ ਘੱਟ ਹੈ। ਦਿਮਾਗ ਦੇ ਐੱਮ. ਆਰ. ਆਈ. ਸਕੈਨ 'ਚ 'ਹਾਈਪੋਕਸਿਕ' ਬਦਲਾਅ ਦਿਖੇ ਹਨ। ਰੀੜ੍ਹ ਦੀ ਹੱਡੀ ਦੇ ਐੱਮ. ਆਰ. ਆਈ. 'ਚ ਗਰਦਨ ਅਤੇ ਪਿੱਠ ਦੇ ਹਿੱਸੇ 'ਚ ਕਾਫ਼ੀ ਡੂੰਘੀ ਸੱਟ ਦਾ ਪਤਾ ਲੱਗਾ ਹੈ। ਰੀੜ੍ਹ ਦੀ ਹੱਡੀ 'ਚ ਗੰਭੀਰ ਸੱਟ ਕਾਰਨ ਉਨ੍ਹਾਂ ਦੇ ਹੱਥ ਅਤੇ ਪੈਰ ਬਹੁਤ ਕਮਜ਼ੋਰ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਹੁਣ ਇਨ੍ਹਾਂ ਤਾਰੀਖ਼ਾਂ ਨੂੰ ਹੋਣਗੇ...
ਇਨ੍ਹਾਂ ਸਾਰੇ ਕਾਰਨਾਂ ਕਰਕੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ 'ਤੇ ਰੱਖਣ ਦੀ ਲੋੜ ਹੈ। ਫਿਲਹਾਲ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕ ਅਤੇ ਪੰਜਾਬੀ ਸੰਗੀਤ ਜਗਤ ਦੇ ਲੋਕ ਲਗਾਤਾਰ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8