ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ
Sunday, Sep 28, 2025 - 04:18 PM (IST)

ਮੋਹਾਲੀ/ਚੰਡੀਗੜ੍ਹ (ਸੰਦੀਪ)- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵਿਚਾਲੇ ਰਾਜਵੀਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਖਟਕੜ ਕਲਾਂ ਪਹੁੰਚੇ CM ਮਾਨ, ਸਰਦਾਰ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਭੇਟ ਕੀਤੇ ਸ਼ਰਧਾ ਦੇ ਫੁੱਲ
ਦਰਅਸਲ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਮੁਤਾਬਕ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲੇ ਵੀ ਗੰਭੀਰ ਹਾਲਤ ਵਿੱਚ ਹਨ ਅਤੇ ਵੈਂਟੀਲੇਟਰ ਸਪੋਰਟ ‘ਤੇ ਹਨ। ਉਹ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਵਿਸ਼ੇਸ਼ ਜਨ ਟੀਮ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਹਨ।
ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦਾ CM ਭਗਵੰਤ ਮਾਨ ਨੇ ਜਾਣਿਆ ਹਾਲ, ਸਿਹਤ ਬਾਰੇ ਦਿੱਤੀ ਵੱਡੀ ਅਪਡੇਟ
ਹਸਪਤਾਲ ਵੱਲੋਂ ਦੱਸਿਆ ਗਿਆ ਹੈ ਕਿ ਰਾਜਵੀਰ ਦੀ ਸਿਹਤ ਦਾ ਪੂਰਾ ਧਿਆਨ ਲਗਾਤਾਰ ਰੱਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਹਾਲਤ ਦੀ ਜਾਂਚ ਕਰ ਰਹੀ ਹੈ ਅਤੇ ਹਰੇਕ ਸੰਭਾਵਿਤ ਸਵਾਲਾਂ ਦਾ ਜਵਾਬ ਦੇਣ ਲਈ ਤਤਪਰ ਹੈ। ਇਥੇ ਦੱਸ ਦੇਈਏ ਕਿ ਅੱਜ ਫੋਰਟਿਸ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਰਾਜਵੀਰ ਜਵੰਦਾ ਦਾ ਹਾਲ ਜਾਣਿਆ ਗਿਆ ਹੈ। ਜਵੰਦਾ ਦੀ ਸਿਹਤਯਾਬੀ ਨੂੰ ਲੈ ਕੇ ਹਰ ਪਾਸੇ ਦੁਆਵਾਂ ਅਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8