ਫਾਰਚੂਨਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਜਨਾਨੀ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ

Sunday, Mar 28, 2021 - 03:04 PM (IST)

ਫਾਰਚੂਨਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਜਨਾਨੀ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ

ਮਖੂ (ਵਾਹੀ) : ਮਖੂ ਰਾਧਾ ਸੁਆਮੀ ਡੇਰੇ ਦੇ ਨਜ਼ਦੀਕ ਅੱਜ ਸਵੇਰੇ ਵਾਪਰੇ ਭਿਆਕਨ ਹਾਦਸੇ ਵਿਚ ਇਕ ਜਨਾਨੀ ਦੀ ਮੌਤ ਹੋ ਗਈ ਅਤੇ 2 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਗੁਰਪ੍ਰੀਤ ਸਿੰਘ (32), ਅਮਰਜੀਤ ਕੌਰ (30), ਬੱਚੇ ਮੁਸਕਾਨ (8), ਅਰਮਾਨ (5), ਸੀਰਤ (2) ਵਾਸੀ ਧੱਕਾ ਬਸਤੀ ਮਖੂ ਮੋਟਰਸਾਈਕਲ ’ਤੇ ਸਵਾਰ ਹੋ ਕਿ ਚਰਚ ਵਿਚੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸੀ ਤਾਂ ਉਨ੍ਹਾਂ ਦੀ ਟੱਕਰ ਫਾਰਚੂਨਰ ਨਾਲ ਹੋ ਗਈ।

ਇਹ ਵੀ ਪੜ੍ਹੋ : ਮਲੋਟ ’ਚ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

ਇਸ ਸੜਕ ਹਾਦਸੇ ਵਿਚ ਅਮਰਜੀਤ ਕੌਰ ਦੀ ਮੌਤ ਹੋ ਗਈ ਅਤੇ ਬੱਚੀ ਮੁਸਕਾਨ ਅਤੇ ਅਰਮਾਨ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀ ਬੱਚਿਆਂ ਨੂੰ   ਜ਼ੀਰਾ ਸਿਵਲ ਹਸਪਤਾਲ ਵਿਚੋਂ ਗੰਭੀਰ ਹਾਲਤ ਵੇਖਦਿਆਂ ਅੱਗੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਉਪਰੰਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News