ਬਬਰੀ ਬਾਈਪਾਸ ’ਤੇ ਫਿਰ ਹਾਦਸਾ, ਟਿੱਪਰ ਨਾਲ ਟਕਰਾਈ ਫੋਰਚੂਨਰ ਕਾਰ, ਲੋਕਾਂ ਵੱਲੋਂ ਟਰੈਫਿਕ ਸਿਗਨਲਾਂ ਦੀ ਮੰਗ
Tuesday, Jan 27, 2026 - 01:33 PM (IST)
ਅੰਮ੍ਰਿਤਸਰ (ਗੁਰਪ੍ਰੀਤ)– ਪਠਾਨਕੋਟ ਨੈਸ਼ਨਲ ਹਾਈਵੇ ’ਤੇ ਬਬਰੀ ਬਾਈਪਾਸ ਨੇੜੇ ਅੱਜ ਫਿਰ ਇੱਕ ਦੁਰਘਟਨਾ ਵਾਪਰੀ ਹੈ। ਗੁਰਦਾਸਪੁਰ ਤੋਂ ਬਟਾਲਾ ਜਾ ਰਹੀ ਇੱਕ ਫੋਰਚੂਨਰ ਕਾਰ ਨੂੰ ਨਬੀਪੁਰ ਵੱਲੋਂ ਆ ਰਹੇ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ। ਦੁਰਘਟਨਾ ਵਿੱਚ ਕਾਰ ਚਾਲਕ ਲੱਖਣ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਕਾਰ ਨੂੰ ਕਾਫੀ ਨੁਕਸਾਨ ਪੁੱਜਿਆ ਹੈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਮੰਗ ਕੀਤੀ ਹੈ ਕਿ ਬਬਰੀ ਬਾਈਪਾਸ, ਜੋ ਲਗਾਤਾਰ ਦੁਰਘਟਨਾਵਾਂ ਦਾ ਕਾਰਨ ਬਣ ਰਿਹਾ ਹੈ, ਉੱਥੇ ਚੌਰਾਹੇ ’ਤੇ ਟਰੈਫਿਕ ਸਿਗਨਲ ਲਗਾਏ ਜਾਣ ਤਾਂ ਜੋ ਅਜੇਹੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
