ਫਾਰਚੂਨਰ ਗੱਡੀ ਦੇ ਚਾਲਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Wednesday, Jun 18, 2025 - 04:58 PM (IST)

ਫਿਰੋਜ਼ਪੁਰ (ਕੁਮਾਰ) : ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਪੰਜਾਬ ਨੰਬਰ ਦੀ ਇਕ ਫਾਰਚੂਨਰ ਕਾਰ ਦੇ ਚਾਲਕ ਨੇ ਮੋਟਰਸਾਈਕਲ ''ਤੇ ਜਾ ਰਹੇ ਇਕ ਨੌਜਵਾਨ ਨੂੰ ਦਰੜ ਦਿੱਤਾ ਅਤੇ ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਸਨੂੰ ਲੈ ਕੇ ਪੁਲਸ ਨੇ ਅਨੀਤਾ ਦੇ ਬਿਆਨ ਦੇ ਆਧਾਰ ''ਤੇ ਫਾਰਚੂਨਰ ਕਾਰ ਦੇ ਚਾਲਕ ਜਗਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਖਿਲਾਫ ਥਾਣਾ ਮਖੂ ਵਿਚ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿਚ ਅਨੀਤਾ ਪਤਨੀ ਡੈਨੀਅਲ ਨੇ ਦੱਸਿਆ ਕਿ ਨਾਮਜ਼ਦ ਫਾਰਚੂਨਰ ਕਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਬਿਨਾਂ ਹਾਰਨ ਵਜਾਏ ਆਪਣੀ ਫਾਰਚੂਨਰ ਕਾਰ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ ਅਤੇ ਇਸ ਹਾਦਸੇ ਵਿਚ ਡੈਨੀਅਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਫਾਰਚੂਨਰ ਕਾਰ ਦੇ ਚਾਲਕ ਜਗਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਦੇ ਹੋਏ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।