ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 76ਵਾਂ ਸਥਾਪਨਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ

Sunday, Sep 13, 2020 - 04:48 PM (IST)

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 76ਵਾਂ ਸਥਾਪਨਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ

ਅੰਮ੍ਰਿਤਸਰ (ਅਨਜਾਣ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 76ਵਾਂ ਸਥਾਪਨਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਮਨਾਇਆ ਗਿਆ। ਸਮਾਗਮ ਸਮੇਂ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਅਤੇ ਪੰਜਾਬ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਦੇ ਇਲਾਵਾ ਸਿੱਖ ਕਾਲਜਾਂ ਦੇ ਵਿਦਿਆਰਥੀ ਅਰਦਾਸ ਵਿਚ ਸ਼ਾਮਲ ਹੋਏ। ਸਮਾਗਮ ਵਿਚ ਪਹੁੰਚੀਆਂ ਸਤਿਕਾਰਤ ਸਖ਼ਸ਼ੀਅਤਾਂ ਜਿਨ੍ਹਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀ: ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਵੱਦੀ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਤੇ ਬਾਬਾ ਅਵਤਾਰ ਸਿੰਘ ਸਾਧਾ ਵਾਲਿਆਂ ਨੇ ਫੈਡਰੇਸ਼ਨ ਆਗੂਆਂ ਨੂੰ ਆਸ਼ੀਰਵਾਦ ਦਿੱਤਾ। 

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀ: ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕਿਹਾ ਅੱਜ ਲੋੜ ਹੈ ਸਾਰੇ ਪੰਥ ਨੂੰ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨਾ ਨਾਲ ਜੁੜ ਕੇ ਇਕੋ ਨਿਸ਼ਾਨ ਸਾਹਿਬ ਹੇਠਾਂ ਇਕੱਤਰ ਹੋਣ ਦੀ। ਜਦੋਂ ਅਸੀਂ ਸੱਚੇ ਮਨ ਨਾਲ ਜੁੜ ਜਾਵਾਂਗੇ ਤਾਂ ਸਾਡੀਆਂ ਭਾਵਨਾਵਾਂ ਨੂੰ ਫ਼ਲ ਲੱਗੇਗਾ। ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਭਾਈ ਪਰਮਜੀਤ ਸਿੰਘ ਡੋਡ ਨੇ ਕਿਹਾ ਕਿ 1943-44 ਵਿਚ ਜਦੋਂ ਹਿੰਦੂਆਂ ਤੇ ਮੁਸਲਮਾਨਾਂ ਦੀ ਆਪਣੀ ਜਮਾਤ ਸੀ, ਕਾਮਰੇਡਾਂ ਦੀ ਆਪਣੀ ਜਮਾਤ ਸੀ ਤਾਂ ਓਸ ਵੇਲੇ ਸਿੱਖ ਨੌਜਵਾਨਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਹੌਰ ਖਾਲਸਾ ਕਾਲਜ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਥਾਪਨਾ ਹੋਈ ਅਤੇ ਅੱਜ ਅਸੀਂ ਉਸਦਾ 76ਵਾਂ ਸਥਾਪਨਾ ਦਿਵਸ ਮਨਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਆਗੂਆਂ ਨੇ ਅਨੇਕਾਂ ਮੋਰਚਿਆਂ 'ਤੇ ਗ੍ਰਿਫ਼ਤਾਰੀਆਂ ਦਿੱਤੀਆਂ ਤੇ ਸਕੂਲਾਂ-ਕਾਲਜਾਂ ਦੇ ਵਿਦਿਆਰਅਥੀਆਂ ਨੂੰ ਕੈਂਪ ਲਗਾ ਕੇ ਗੁਰਸਿੱਖੀ ਜੀਵਨ ਨਾਲ ਜੋੜਿਆ। ਅੱਜ ਫੇਰ ਨੌਜਵਾਨ ਪੀੜ੍ਹੀ ਪਤਿਤਪੁਣੇ ਅਤੇ ਨਸ਼ਿਆਂ ਵਿਚ ਗਲਤਾਨ ਹੋ ਕੇ ਨਿਘਾਰ ਵੱਲ ਜਾ ਰਹੀ ਹੈ। ਜਿਸ ਲਈ ਜ਼ਰੂਰਤ ਹੈ ਨੌਜਵਾਨਾ 'ਚ ਸਿੱਖੀ ਦੀ ਰੂਹ ਫੂਕਣ ਦੀ। ਫੈਡਰੇਸ਼ਨ ਆਉਣ ਵਾਲੇ ਸਮੇਂ 'ਚ ਕਾਲਜਾਂ ਵਿਚ ਕੈਂਪ ਲਗਾ ਕੇ ਸਿੱਖੀ ਤੋਂ ਭਟਕ ਚੁੱਕੇ  ਨੌਜਵਾਨਾਂ ਨੂੰ ਸਿੱਖੀ ਵੱਲ ਮੋੜੇਗੀ। 

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਹਰ ਮੋਰਚੇ 'ਤੇ ਫੈਡਰੇਸ਼ਨ ਨੇ ਅਕਾਲੀ ਦਲ ਦਾ ਸਾਥ ਦਿੱਤਾ ਤੇ ਅਕਾਲੀ ਦਲ ਮੋਹਰੇ ਹੋ ਗਿਆ। ਉਸਨੇ ਫੈਡਰੇਸ਼ਨ ਆਗੂਆਂ ਨੂੰ ਨੇਤਾਗਿਰੀ ਤੇ ਚੇਅਰਮੈਨੀਆਂ ਦਾ ਲਾਲਚ ਦੇ ਕੇ ਧੜਿਆਂ ਵਿਚ ਵੰਡ ਦਿੱਤਾ। 


author

Harinder Kaur

Content Editor

Related News