ਸੁਖਬੀਰ ਦੇ ਰੱਖੇ ਨੀਂਹ ਪੱਥਰ ਨੂੰ ਸ਼ਰਾਰਤੀ ਅਨਸਰਾਂ ਨੇ ਤੋੜਿਆ, ਵਰਕਰਾਂ ਨੂੰ ਰੋਸ

12/26/2019 5:22:12 PM

ਫਾਜ਼ਿਲਕਾ (ਸੁਨੀਲ ਨਾਗਪਾਲ) - ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰੱਖੇ ਗਏ ਨੀਂਹ ਪੱਥਰ ਨੂੰ ਸ਼ਰਾਰਤੀ ਅਨਸਰਾਂ ਵਲੋਂ ਤੋੜ ਦਿੱਤਾ ਗਿਆ ਹੈ, ਜਿਸ ਕਾਰਨ ਅਕਾਲੀ ਦਲ ਦੇ ਵਰਕਰਾਂ ’ਚ ਰੋਸ ਪਾਇਆ ਗਿਆ। ਨੀਂਹ ਪੱਥਰ ਤੋੜੇ ਜਾਣ ਦਾ ਜਲਾਲਾਬਾਦ ਸਬ ਡਵੀਜ਼ਨ ਦੇ ਤਹਿਤ ਆਉਂਦੇ ਪਿੰਡ ਅਰਨੀਵਾਲਾ ਦੇ ਅਕਾਲੀ ਵਰਕਰਾਂ ’ਚ ਭਾਰੀ ਰੋਸ ਵੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਅਰਨੀਵਾਲਾ ਵਿਖੇ ਸੀਵਰੇਜ ਸੀ. ਸੀ. ਫਲੋਰਿੰਗ ਸਟ੍ਰੀਟ ਲਾਈਟ ਤੋਂ ਇਲਾਵਾ ਕਈ ਹੋਰ ਵਿਕਾਸ ਕਾਰਜ ਕਰਵਾਏ ਜਾਣੇ ਸਨ, ਜਿਨ੍ਹਾਂ ਦੀ ਸ਼ੁਰੂਆਤ ਉਸ ਸਮੇਂ ਦੇ ਹਲਕਾ ਵਿਧਾਇਕ ਸੁਖਬੀਰ ਬਾਦਲ ਵਲੋਂ ਨੀਂਹ ਪੱਥਰ ਰੱਖ ਕੇ ਕੀਤੀ ਗਈ ਸੀ। ਵਿਕਾਸ ਕਾਰਜਾਂ ਦੇ ਰੱਖੇ ਗਏ ਇਸ ਨੀਂਹ ਪੱਥਰ ਨੂੰ ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ, ਜਿਸ ਕਾਰਨ ਅਰਨੀਵਾਲਾ ਤੋਂ ਅਕਾਲੀ ਦਲ ਦੇ ਵਰਕਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਅਰਨੀਵਾਲਾ ਦੇ ਵਰਕਰਾਂ ਨੇ ਰੋਸ ਜ਼ਾਹਿਰ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਇਹ ਨੀਂਹ ਪੱਥਰ ਸੜਕ ਦੀ ਇਕ ਸਾਈਡ ’ਤੇ ਰੱਖਿਆ ਗਿਆ ਸੀ। ਸਾਈਡ ’ਤੇ ਹੋਣ ਕਾਰਨ ਇਹ ਕਿਸੇ ਤਰ੍ਹਾਂ ਟੁੱਟ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਜਾਣ ਬੁੱਝ ਕੇ ਇਸ ਨੂੰ ਤੋੜਿਆ ਹੈ, ਜਿਸ ਦਾ ਉਹ ਵਿਰੋਧ ਕਰ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਅਜਿਹਾ ਕੀਤਾ ਉਨ੍ਹਾਂ ਦੀ ਜਲਦੀ ਤੋਂ ਜਲਦੀ ਭਾਲ ਤੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। 
 


rajwinder kaur

Content Editor

Related News