ਨਾਜਾਇਜ਼ ਸ਼ਰਾਬ, ਲਾਹਣ ਤੇ ਚਾਲੂ ਭੱਠੀ ਸਣੇ ਚਾਰ ਕਾਬੂ, ਇਕ ਫਰਾਰ
Thursday, Aug 24, 2017 - 07:20 AM (IST)
ਤਰਨਤਾਰਨ, (ਰਾਜੂ)- ਥਾਣਾ ਵਲਟੋਹਾ ਅਤੇ ਥਾਣਾ ਸਦਰ ਪੱਟੀ ਦੀ ਪੁਲਸ ਨੇ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਤੇ ਲਾਹਣ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਵਲਟੋਹਾ ਦੇ ਐੱਸ. ਆਈ. ਕਸ਼ਮੀਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਸਰਵਨ ਸਿੰਘ ਪੁੱਤਰ ਨੇਕ ਸਿੰਘ ਅਤੇ ਜਰਮਲ ਸਿੰਘ ਪੁੱਤਰ ਨੇਕ ਸਿੰਘ ਵਾਸੀ ਵਲਟੋਹਾ ਨਾਜਾਇਜ਼ ਲਾਹਣ ਕੱਢਣ ਅਤੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ, ਜੇਕਰ ਕਾਰਵਾਈ ਕੀਤੀ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ, ਜਿਸ 'ਤੇ ਪੁਲਸ ਨੇ ਦੱਸੀ ਜਗ੍ਹਾ 'ਤੇ ਰੇਡ ਕਰਦੇ ਹੋਏ ਸਰਵਨ ਸਿੰਘ ਪੁੱਤਰ ਨੇਕ ਸਿੰਘ ਨੂੰ 400 ਕਿਲੋ ਲਾਹਣ, 22670 ਮਿ. ਲੀ. ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਣੇ ਗ੍ਰਿਫਤਾਰ ਕਰ ਲਿਆ, ਜਦਕਿ ਜਰਮਲ ਸਿੰਘ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਚ. ਸੀ. ਦਰਸ਼ਨ ਸਿੰਘ ਨੇ ਖਾਸ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਜਗੀਰ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਉਬੋਕੇ ਨੂੰ 6750 ਮਿ. ਲੀ. ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਲਿਆ। ਥਾਣਾ ਪੱਟੀ ਦੇ ਮੁੱਖ ਸਿਪਾਹੀ ਰਾਜਪਾਲ ਸਿੰਘ ਨੇ ਗਸ਼ਤ ਦੌਰਾਨ ਚਰਨਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਉਬੋਕੇ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਲਿਆ। ਇਸ ਤੋਂ ਇਲਾਵਾ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕੈਰੋਂ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਫੜ ਲਿਆ। ਫੜੇ ਗਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
