ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਲੰਡਾ ਦੇ ਅੰਮ੍ਰਿਤਸਰ ’ਚ ਚਾਰ ਸਾਥੀ ਗ੍ਰਿਫ਼ਤਾਰ, ਹਥਿਆਰ ਵੀ ਹੋਏ ਬਰਾਮਦ
Wednesday, Dec 14, 2022 - 06:30 PM (IST)
ਅੰਮ੍ਰਿਤਸਰ (ਸੰਜੀਵ) : ਕੈਨੇਡਾ ਵਿਚ ਬੈਠੇ ਖ਼ਤਰਨਾਕ ਅੱਤਵਾਦੀ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 4 ਸਾਥੀਆਂ ਨੂੰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਰਾਜਵੀਰ ਸਿੰਘ ਰਾਜਾ, ਅਰਮਾਨਦੀਪ ਸਿੰਘ ਲੱਖਾ, ਗੁਰਲਾਲ ਸਿੰਘ ਲਾਲੀ ਅਤੇ ਗੁਰਲਾਲ ਸਿੰਘ ਸ਼ਾਮਲ ਹਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 4 ਦੇਸੀ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।
ਇਹ ਵੀ ਪੜ੍ਹੋ : ਨਕੋਦਰ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ, ਚਾਰ ਕੁੜੀਆਂ ਦੀ ਹਾਲਤ ਗੰਭੀਰ (ਤਸਵੀਰਾਂ)
ਇਹ ਖੁਲਾਸਾ ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਜੌਹਨਸਨ ਸਿਟੀ ਪਾਰਕ ਨੇੜੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਇਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਗੱਡੀ ਨੂੰ ਆਉਂਦਾ ਦੇਖ ਕੇ ਚੈਕਿੰਗ ਲਈ ਰੋਕਿਆ ਗਿਆ, ਜਿਸ ਦੌਰਾਨ ਕਾਰ ਵਿਚ ਸਵਾਰ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕਾਰ ਨੂੰ ਘੇਰਾਬੰਦੀ ਕਰ ਕੇ ਰੋਕ ਲਿਆ ਗਿਆ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 32 ਬੋਰ ਦੇ 4 ਦੇਸੀ ਪਿਸਤੌਲ, 1 ਮੈਗਜ਼ੀਨ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਇਹ ਗੱਲ ਸਾਹਮਣੇ ਆਈ ਹੈ ਕਿ ਸਾਰੇ ਮੁਲਜ਼ਮ ਖਤਰਨਾਕ ਅੱਤਵਾਦੀ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀ ਹਨ ਅਤੇ ਉਸ ਦੇ ਸੰਪਰਕ ਵਿਚ ਵੀ ਸਨ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਬਦਲੀ ਟ੍ਰਾਂਸਪੋਰਟ ਨੀਤੀ, ਬਾਦਲਾਂ ਨੂੰ ਦਿੱਤਾ ਵੱਡਾ ਝਟਕਾ
ਡੀ. ਸੀ. ਪੀ. ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਅਕਾਸ਼ਦੀਪ ਸਿੰਘ ਨੇ ਦਿੱਤੇ ਸਨ, ਜੋ ਕਿ ਫਰੀਦਕੋਟ ਜੇਲ ਵਿਚ ਬੰਦ ਹੈ। ਅਕਾਸ਼ਦੀਪ ਨੂੰ 2019 ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗ੍ਰਿਫਤਾਰ ਕੀਤਾ ਸੀ, ਜਿਸ ਕੋਲੋਂ 5 ਏ. ਕੇ-47 ਰਾਈਫਲਾਂ, ਹੈਂਡ ਗ੍ਰਨੇਡ ਅਤੇ ਸੈਟੇਲਾਈਟ ਫੋਨ ਬਰਾਮਦ ਕੀਤੇ ਗਏ ਸਨ। ਪੁਲਸ ਅਕਾਸ਼ਦੀਪ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਜਾ ਰਹੀ ਹੈ, ਜਿਸ ਤੋਂ ਪਤਾ ਲਗਾਇਆ ਜਾਵੇਗਾ ਕਿ ਬਰਾਮਦ ਹਥਿਆਰ ਕਿਸ ਕੋਲੋਂ ਮੰਗਵਾਏ ਗਏ ਸਨ।
ਇਹ ਵੀ ਪੜ੍ਹੋ : ਨਾਭਾ ’ਚ ਸ਼ਰਮਸਾਰ ਹੋਈ ਇਨਸਾਨੀਅਤ, 12 ਸਾਲਾ ਸਕੀ ਧੀ ਨਾਲ ਪਿਓ ਨੇ ਜੋ ਕੀਤਾ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।