ਹੈਰੋਇਨ ਤੇ ਡਰੱਗ ਮਨੀ ਸਮੇਤ ਫੜ੍ਹੇ ਚਾਰ ਦੋਸ਼ੀ

Monday, Aug 24, 2026 - 04:19 PM (IST)

ਹੈਰੋਇਨ ਤੇ ਡਰੱਗ ਮਨੀ ਸਮੇਤ ਫੜ੍ਹੇ ਚਾਰ ਦੋਸ਼ੀ

ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਦੋਸ਼ੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਬਿੱਟੂ ਪੁੱਤਰ ਪੱਪੂ ਸਿੰਘ ਵਾਸੀ ਫਰੀਦਕੋਟ ਨੂੰ 4.55 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ, ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਸੁਦੇਸ਼ ਕੁਮਾਰ ਨੇ ਗੁਰਵਿੰਦਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਦਿਓਲ ਬਸਤੀ ਨੂੰ 7 ਗ੍ਰਾਮ ਹੈਰੋਇਨ ਸਮੇਤ, ਥਾਣਾ ਮੱਖੂ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਵਿਲਸਨ ਉਰਫ਼ ਗਿਟਨ ਪੁੱਤਰ ਪ੍ਰੇਮ ਵਾਸੀ ਮਿਸ਼ਨ ਬਸਤੀ ਨੂੰ 4 ਗ੍ਰਾਮ ਹੈਰੋਇਨ ਸਮੇਤ, ਥਾਣਾ ਗੁਰੂਹਰਸਹਾਏ ਦੀ ਐੱਸ. ਆਈ. ਅਮਨਦੀਪ ਕੌਰ ਨੇ ਸੋਨੂੰ ਖੁੱਲਰ ਪੁੱਤਰ ਰਵਿੰਦਰ ਨਾਥ ਵਾਸੀ ਧਵਨਾਂ ਵਾਲੀ ਗਲੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਬੰਧਿਤ ਪੁਲਸ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਪਰਚੇ ਦਰਜ ਕਰ ਲਏ ਗਏ ਹਨ।


author

Babita

Content Editor

Related News