ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
Sunday, May 17, 2026 - 02:41 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਪੁਲਸ ਕਮਿਸ਼ਨਰੇਟ ਵੱਲੋਂ ਅਪਰਾਧਿਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 8 ਆਧੁਨਿਕ ਪਿਸਤੌਲਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਵਿੱਚ 1 PX5 ਪਿਸਤੌਲ, 1 ਜ਼ਿਗਾਨਾ ਪਿਸਤੌਲ, 3 ਪਿਸਤੌਲ (.30 ਬੋਰ), ਅਤੇ 3 ਪਿਸਤੌਲ (.32 ਬੋਰ) ਸਮੇਤ 45 ਜ਼ਿੰਦਾ ਕਾਰਤੂਸ ਸ਼ਾਮਲ ਹਨ। ਉਕਤ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀਆਂ ਦੇ ਸੰਬੰਧ ਵਿਦੇਸ਼ ਆਧਾਰਿਤ ਹੈਂਡਲਰਾਂ ਨਾਲ ਹਨ। ਇਸ ਤੋਂ ਇਲਾਵਾ ਇਹ ਸਾਰੇ ਦੋਸ਼ੀ ਦੋ ਕਤਲ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਅਗਲੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਆਪਣੀ 'ਜ਼ੀਰੋ-ਟੌਲਰੈਂਸ' ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
