ਲੋਕ ਸਭਾ ਚੋਣਾਂ: ਬਠਿੰਡਾ ''ਚ ਮੁਕਾਬਲਾ ਦਿਲਚਸਪ! ਆਹਮੋ-ਸਾਹਮਣੇ ਹੋਣਗੇ ਚਾਰ ''ਅਕਾਲੀ''
Wednesday, Apr 24, 2024 - 12:17 PM (IST)
ਲੁਧਿਆਣਾ (ਮੁੱਲਾਂਪੁਰੀ)- ਮਾਲਵੇ ’ਚ ਬਠਿੰਡਾ ਲੋਕ ਸਭਾ ਸੀਟ ’ਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਟਿਕਟ ਦਾ ਐਲਾਨ ਕਰ ਹੀ ਦਿੱਤਾ, ਜਦੋਂਕਿ ਪਹਿਲਾਂ ਉਮੀਦਵਾਰਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਪੰਜਾਬ 'ਚ ਚੋਣ ਯਾਤਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਕੱਲ੍ਹ ਤੋਂ ਹੋਵੇਗੀ ਸ਼ੁਰੂਆਤ
ਹੁਣ ਬੀਬਾ ਬਾਦਲ ਦੇ ਮੈਦਾਨ ’ਚ ਆਉਣ ਤੋਂ ਬਾਅਦ ਜੋ ਤਸਵੀਰ ਸਾਹਮਣੇ ਆਈ ਹੈ, ਉਸ ਵਿਚ ਬਠਿੰਡੇ ’ਚ ਚੋਣ ਲੜ ਰਹੇ ਚਾਰੇ ਪਾਰਟੀਆਂ ਦੇ ਉਮੀਦਵਾਰਾਂ ਦਾ ਪਿਛੋਕੜ ਅਕਾਲੀ ਦਲ ਨਾਲ ਸਬੰਧਤ ਹੈ। ਜੇਕਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਪਿਤਾ ਸਵ. ਜਗਦੇਵ ਸਿੰਘ ਖੁੱਡੀਆਂ ਅਕਾਲੀ ਦਲ ਦੀ ਸਰਕਾਰ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਰਹੇ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ 'ਚ ਕਾਟੋ-ਕਲੇਸ਼ ਜਾਰੀ! ਪਾਰਟੀ ਖ਼ਿਲਾਫ਼ ਬੋਲਣ 'ਤੇ ਇਸ ਮਹਿਲਾ ਆਗੂ ਦੀ ਹੋਈ ਛੁੱਟੀ
ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਸਾਬੋ ਕੀ ਤਲਵੰਡੀ ਤੋਂ ਚੋਣ ਲੜ ਚੁੱਕੇ ਹਨ। ਤੀਜਾ ਉਮੀਦਵਾਰ ਭਾਜਪਾ ਤੋਂ ਬੀਬਾ ਪਰਮਪਾਲ ਕੌਰ ਮਲੂਕਾ ਜੋ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੀ ਧਰਮ ਪਤਨੀ ਹਨ। ਇਸ ਤਰੀਕੇ ਨਾਲ ਬੀਬਾ ਬਾਦਲ ਨਾਲ ਚੋਣ ਮੈਦਾਨ ’ਚ ਦਸਤਪੰਜਾ ਲੈਣ ਵਾਸਤੇ ਉਤਰੇ ਕਾਂਗਰਸ, ‘ਆਪ’’ ਅਤੇ ਭਾਜਪਾ ਦੇ ਉਮੀਦਵਾਰਾਂ ਦਾ ਅਕਾਲੀ ਦਲ ਨਾਲ ਪਿਛੋਕੜ ਕਿਸੇ ਤੋਂ ਲੁਕਿਆ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8