ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

Sunday, Sep 20, 2026 - 04:11 PM (IST)

ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

ਜਲੰਧਰ (ਵੈੱਬ ਡੈਸਕ)- ਤਿਉਹਾਰਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਇਸ ਦੇ ਨਾਲ ਹੀ ਛੁੱਟੀਆਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ, ਜਿਸ ਕਰਕੇ ਬੱਚਿਆਂ ਅਤੇ ਮੁਲਾਜ਼ਮਾਂ ਦੀਆਂ ਵੀ ਮੌਜਾਂ ਲੱਗ ਜਾਂਦੀਆਂ ਹਨ। ਪੰਜਾਬ ਵਿਚ ਸਤੰਬਰ ਮਹੀਨੇ ਦੇ ਆਖਰੀ ਹਫ਼ਤੇ ਵੀ ਕਈ ਛੁੱਟੀਆਂ ਆ ਰਹੀਆਂ ਹਨ। ਦਰਅਸਲ 25 ਸਤੰਬਰ ਨੂੰ ਅਨੰਤ ਚਤੁਰਦਸ਼ੀ, 26 ਅਤੇ 27 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਅਤੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਵਸ ਹੈ।  ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਦੀ 2026 ਦੀ ਛੁੱਟੀਆਂ ਦੀ ਸੂਚੀ 'ਚ 25 ਅਤੇ 28 ਸਤੰਬਰ ਰਿਜ਼ਰਵਡ ਹੌਲੀਡੇ ਵਜੋਂ ਦਰਜ ਹਨ। ਇਸ ਤਰ੍ਹਾਂ 25 ਸਤੰਬਰ ਤੋਂ 28 ਸਤੰਬਰ ਤੱਕ ਲਗਾਤਾਰ ਚਾਰ ਦਿਨ ਦਾ ਬ੍ਰੇਕ ਬਣ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ

ਜਾਣੋ ਕੀ ਹੈ ਸਰਕਾਰੀ ਮੁਲਾਜ਼ਮਾਂ ਲਈ ਨਿਯਮ?
ਪੰਜਾਬ ਸਰਕਾਰ ਦੀ 2026 ਦੀ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਅਨੰਤ ਚਤੁਰਦਸ਼ੀ ਅਤੇ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਵਸ ਰਾਖਵੀਂ ਛੁੱਟੀਆਂ ਦੀ ਸੂਚੀ 'ਚ ਸ਼ਾਮਲ ਹਨ। ਇਸ ਦਾ ਮਤਲਬ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ਸਾਲ ਦੌਰਾਨ ਰਿਜ਼ਰਵਡ ਹੌਲੀਡੇ 'ਚੋਂ ਕੋਈ ਵੀ ਦੋ ਛੁੱਟੀਆਂ ਚੁਣਨ ਦੀ ਇਜਾਜ਼ਤ ਹੈ। ਇਸ ਲਈ ਮੁਲਾਜ਼ਮ 25 ਅਤੇ 28 ਸਤੰਬਰ ਦੀਆਂ ਛੁੱਟੀਆਂ ਦਾ ਲਾਭ ਲੈਣ ਲਈ ਲੈ ਸਕਦੇ ਹਨ। 

ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News