ਨਾੜ ਨੂੰ ਅੱਗ ਲੱਗਣ ਕਾਰਨ ਖੇਤਾਂ ''ਚ ਬਣੇ ਕਿਸਾਨਾਂ ਦੇ ਚਾਰ ਘਰਾਂ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ
Monday, May 13, 2024 - 09:46 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਸਰਹੱਦੀ ਕਸਬਾ ਬਮਿਆਲ ਦੇ ਨਜ਼ਦੀਕੀ ਪਿੰਡ ਅਨਿਆਲ ਦੇ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਕਰੀਬ ਚਾਰ ਘਰਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਨਜ਼ਦੀਕੀ ਪਿੰਡ ਮਨਵਾਲ ਤੋਂ ਕਿਸੇ ਅਣਪਛਾਤੇ ਕਿਸਾਨ ਵੱਲੋਂ ਆਪਣੀ ਫਸਲ ਦੇ ਨਾੜ ਨੂੰ ਲਗਾਈ ਗਈ ਸੀ ਜੋ ਕਿ ਤੇਜ਼ ਹਵਾ ਹੋਣ ਕਾਰਨ ਇਨ੍ਹਾਂ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਗਈ। ਕਿਸਾਨਾਂ ਵੱਲੋਂ ਖੇਤਾਂ ਵਿੱਚ ਬਣਾਏ ਗਏ ਘਰਾਂ ਨੂੰ ਅੱਗ ਲੱਗਣ ਕਾਰਨ ਘਰਾਂ ਵਿੱਚ ਪਿਆ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਇਸ ਦੇ ਨਾਲ ਹੀ ਲਗਭਗ 18 ਰਿਪਰ ਤੂੜੀ ਵੀ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਇੱਕੋਂ ਸਕੂਲ 'ਚ ਹਫਤੇ 'ਚ ਦੂਜੀ ਵਾਰ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
ਪੀੜਿਤ ਕਿਸਾਨ ਤਿਲਕ ਰਾਜ, ਚਰਨਜੀਤ, ਗੁਲਸ਼ਨ ਕੁਮਾਰ, ਸ਼ਾਮ ਲਾਲ, ਜੋਨੀ ਸ਼ਰਮਾ ਅਤੇ ਤਿਲਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਚਾਰ ਇੰਜਣ ਵੀ ਸੜ ਕੇ ਸੁਆਹ ਹੋ ਗਏ ਹਨ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਖਾਣ ਲਈ ਜੋ ਕਣਕ ਰੱਖੀ ਹੋਈ ਸੀ ਉਹ ਵੀ ਸੜ ਕੇ ਸੁਆਹ ਹੋ ਗਈ। ਇਸ ਵੇਲੇ ਉਨ੍ਹਾਂ ਕੋਲ ਪਸ਼ੂਆਂ ਨੂੰ ਪਾਉਣ ਯੋਗ ਚਾਰਾ ਵੀ ਨਹੀਂ ਬਚਿਆ ਹੈ ਅਤੇ ਨਾ ਹੀ ਘਰ ਵਿੱਚ ਖਾਣ ਲਈ ਅਨਾਜ ਬਚਿਆ ਹੈ। ਜਿਸ ਦੇ ਚੱਲਦੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਦਾ ਨੁਕਸਾਨ ਦੇਖਣ ਤੋਂ ਬਾਅਦ ਉਨ੍ਹਾਂ ਨੂੰ ਮੁਆਵਜਾ ਮੁਹੱਈਆ ਕਰਵਾਇਆ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e