2 ਧਿਰਾਂ ਦੇ ਝਗੜੇ ''ਚ 4 ਜ਼ਖਮੀ

04/25/2018 3:17:01 AM

ਬਟਾਲਾ,  (ਬੇਰੀ)-  ਪਿੰਡ ਰਸੂਲਪੁਰ ਵਿਖੇ ਦੋ ਧਿਰਾਂ ਦੇ ਹੋਏ ਝਗੜੇ 'ਚ ਚਾਰ ਲੋਕਾਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਜਗੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਸੂਲਪੁਰ ਥਾਣਾ ਸੇਖਵਾਂ ਨੇ ਦੱਸਿਆ ਕਿ ਉਹ ਆਪਣੇ ਘਰ ਦੀ ਚਾਰਦੀਵਾਰੀ ਕਰ ਰਹੇ ਸਨ ਤਾਂ ਗੁਆਂਢੀਆਂ ਨੇ ਸਾਡੇ ਨਾਲ ਝਗੜਾ ਸ਼ੁਰੂ ਕਰ ਦਿੱਤਾ। ਜਗੀਰ ਸਿੰਘ ਨੇ ਕਿਹਾ ਕਿ ਜਦੋਂ ਮੈਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਕਤ ਧਿਰ ਨੇ ਸਾਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੈਨੂੰ ਅਤੇ ਮੇਰਾ ਪਿਤਾ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਜ਼ਖਮੀ ਹਾਲਤ 'ਚ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਮਾਮਲੇ ਸਬੰਧੀ ਉਨ੍ਹਾਂ ਥਾਣਾ ਸੇਖਵਾਂ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਉਧਰ, ਦੂਸਰੀ ਧਿਰ ਦੀ ਜ਼ੇਰੇ ਇਲਾਜ ਗੁਰਪ੍ਰੀਤ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਰਸੂਲਪੁਰ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਮੈਂਬਰ ਸਾਡੀ ਘਰ ਦੀ ਜਗ੍ਹਾ 'ਤੇ ਆਪਣੀ ਚਾਰਦੀਵਾਰੀ ਕਰ ਰਹੇ ਸਨ ਕਿ ਜਦੋਂ ਅਸੀਂ ਉਕਤ ਵਿਅਕਤੀ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਨੇ ਸਾਡੇ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਾਡੀ ਕੁੱਟ-ਮਾਰ ਕੀਤੀ, ਜਿਸ ਕਾਰਨ ਮੈਂ ਅਤੇ ਮੇਰੇ ਪਿਤਾ ਕੁਲਵੰਤ ਸਿੰਘ ਜ਼ਖਮੀ ਹੋ ਗਏ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਵੀ ਥਾਣਾ ਸੇਖਵਾਂ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। 


Related News