ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਵਾਪਰੇ ਹਾਦਸੇ ਨੇ ਉਜਾੜੇ ਕਈ ਪਰਿਵਾਰ, ਦੋ ਜੋੜਿਆਂ ਦੀ ਮੌਕੇ ’ਤੇ ਮੌਤ

06/13/2022 2:03:53 PM

ਤਰਨਤਾਰਨ/ਹਰੀਕੇ ਪਤਣ (ਰਮਨ, ਲਵਲੀ) : ਅੱਜ ਸਵੇਰੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਚਰਵੰਜਾ ਅਧੀਨ ਆਉਂਦੇ ਕਸਬਾ ਹਰੀਕੇ ਨਜ਼ਦੀਕ ਦੋ ਕਾਰਾਂ ਦੀ ਆਪਸ ਵਿਚ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਏ। ਮਰਨ ਵਾਲੇ ਚਾਰੇ ਲੋਕ ਜੋੜੇ ਸਨ। ਇਸ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਹਰੀਕੇ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

ਜਾਣਕਾਰੀ ਅਨੁਸਾਰ ਬਾਬਾ ਬਕਾਲਾ ਨਿਵਾਸੀ ਪਤੀ-ਪਤਨੀ ਜਿਨ੍ਹਾਂ ਦੀ ਉਮਰ 22 ਤੋਂ 25 ਸਾਲ ਦਰਮਿਆਨ ਦੱਸੀ ਜਾ ਰਹੀ ਹੈ, ਕਿਸੇ ਜ਼ਰੂਰੀ ਕੰਮ ਤੋਂ ਫਿਰੋਜ਼ਪੁਰ ਲਈ ਰਵਾਨਾ ਹੋਏ ਸਨ ਜਦਕਿ ਬਰਨਾਲਾ ਨਿਵਾਸੀ ਪਤੀ-ਪਤਨੀ  ਆਪਣੇ ਰਿਸ਼ਤੇਦਾਰ ਨਾਲ ਹਰੀਕੇ ਵੱਲ ਆ ਰਹੇ ਸਨ। ਇਸ ਦੌਰਾਨ ਇਕ ਮੋਟਰਸਾਈਕਲ ਨੂੰ ਬਚਾਉਣ ਦੌਰਾਨ ਦੋਵਾਂ ਕਾਰਾਂ ਆਪਸ ਵਿਚ ਡਿਵਾਈਡਰ ਪਾਰ ਕਰਨ ਦੌਰਾਨ ਟਕਰਾਅ ਗਈਆਂ। ਇਸ ਭਿਆਨਕ ਹਾਦਸੇ ਦੌਰਾਨ ਬਾਬਾ ਬਕਾਲਾ ਨਿਵਾਸੀ ਪਤੀ-ਪਤਨੀ ਅਤੇ ਬਰਨਾਲਾ ਨਿਵਾਸੀ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਬੇਰਹਿਮੀ ਨਾਲ ਜਨਾਨੀ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News