ਚੰਡੀਗੜ੍ਹ ''ਚ ਜਿੱਥੇ ਮੁੰਡੇ-ਕੁੜੀ ਨੂੰ ਸ਼ੱਕੀ ਹਾਲਾਤ ''ਚ ਫੜ੍ਹਿਆ, ਅੱਜੇ ਉਸੇ ਥਾਂ ''ਤੇ ਜੋ ਮਿਲਿਆ...
Monday, Nov 24, 2025 - 12:22 PM (IST)
ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਚੰਡੀਗੜ੍ਹ ਦੇ ਸੈਕਟਰ-29 ਪਾਸ਼ ਇਲਾਕੇ 'ਚ ਉਸ ਸਮੇਂ ਹਾਹਾਕਾਰ ਮਚ ਗਈ, ਜਦੋਂ ਇੱਥੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਟ੍ਰਿਬੀਊਨ ਕਾਲੋਨੀ ਦੀ ਹੈ। ਇੱਥੇ ਐਤਵਾਰ ਨੂੰ ਇਕ ਗੱਡੀ 'ਚ ਸ਼ੱਕੀ ਹਾਲਾਤ ਮੁੰਡੇ ਅਤੇ ਕੁੜੀ ਨੂੰ ਫੜ੍ਹਿਆ ਗਿਆ ਸੀ। ਇਲਾਕਾ ਵਾਸੀਆਂ ਨੇ ਕੁੜੀ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ, ਜਦੋਂ ਕਿ ਮੁੰਡੇ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਅੱਜ ਸਵੇਰੇ ਉਸੇ ਥਾਂ 'ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਦੇਖ ਕੇ ਲੋਕ ਘਬਰਾ ਗਏ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
