ਘਰ ''ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰ ਝੁਲਸੇ
Thursday, Mar 06, 2025 - 08:47 PM (IST)

ਡੇਰਾਬੱਸੀ (ਅਨਿਲ ਸ਼ਰਮਾ) : ਪਿੰਡ ਕੂੜਾਵਾਲਾ ਦੇ ਇੱਕ ਘਰ ਨੂੰ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਘਟਨਾ ਵਿਚ ਇਕੋ ਪਰਿਵਾਰ ਦੇ ਚਾਰ ਮੈਂਬਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ। ਇਸ ਤੋਂ ਬਾਅਦ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਗਈਆਂ ਤੇ ਸਖਤ ਮਿਹਨਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਸਬੰਧੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।