ਰਾਤ ਸਮੇਂ ਵਹੀਕਲ ਚਾਲਕਾਂ ਨੂੰ ਰੋਕ ਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

Saturday, Aug 14, 2021 - 05:46 PM (IST)

ਫ਼ਰੀਦਕੋਟ (ਰਾਜਨ) : ਸਥਾਨਕ ਸੀ. ਆਈ. ਏ. ਸਟਾਫ਼ ਵੱਲੋਂ ਇੱਕ ਗਿਰੋਹ ਦੇ ਚਾਰ ਮੈਬਰਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ ਜੋ ਹਨ੍ਹੇਰੇ ’ਚ ਵਹੀਕਲ ਚਾਲਕਾਂ ਅਤੇ ਰਾਹਗੀਰਾਂ ਨੂੰ ਟਾਰਚ ਦੀ ਰੌਸ਼ਨੀ ਵਿਖਾ ਕੇ ਰੋਕ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਸ ਉਪਰੰਤ ਪੁਲਸ ਆਪ੍ਰੇਸ਼ਨ ਮੌਕੇ ਇਨ੍ਹਾਂ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਜਾਣ ’ਚ ਕਾਮਯਾਬ ਹੋ ਗਏ। ਸੀ. ਆਈ. ਏ. ਸਟਾਫ਼ ਮੁਖੀ ਅੰਮ੍ਰਿਤਪਾਲ ਭਾਟੀ ਨੇ ਵੇਰਵੇ ਸਹਿਤ ਦੱਸਿਆ ਕਿ ਆਜ਼ਾਦੀ ਦਿਵਸ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜਦ ਉਨ੍ਹਾਂ ਦੀ ਨਿਗਰਾਨੀ ਹੇਠ ਏ. ਐੱਸ. ਆਈ.  ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪਿੰਡ ਚਹਿਲ ਵਿਖੇ ਪੁੱਜਣ ’ਤੇ ਗੁਪਤ ਇਤਲਾਹ ਮਿਲੀ ਸੀ ਕਿ 6 ਅਜਿਹੇ ਦੋਸ਼ੀਆਂ ਦਾ ਗਿਰੋਹ ਸਰਗਰਮ ਹੈ ਜੋ ਆਉਂਦੇ ਜਾਂਦੇ ਰਾਹਗੀਰਾਂ ਨੂੰ ਮਾਰੂ ਤੇਜ਼ਧਾਰ ਹਥਿਆਰਾਂ ਦਾ ਡਰਾਵਾ ਦੇ ਕੇ ਰਾਤ ਸਮੇਂ ਲੁੱਟਾਂ ਖੋਹਾਂ ਅਤੇ ਵਹੀਕਲ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਆ ਰਿਹਾ ਹੈ। ਮਿਲੀ ਗੁਪਤ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਸੀ ਕਿ ਇਹ ਸਾਰੇ ਦੋਸ਼ੀ ਖੋਹੀ ਹੋਈ ਇੱਕ ਕਾਲੇ ਰੰਗ ਦੀ ਆਲਟੋ ਕਾਰ ’ਤੇ ਲੁੱਟ ਖੋਹ ਕਰਨ ਲਈ ਖੜ੍ਹੇ ਹਨ। ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦਿਲਪ੍ਰੀਤ ਸਿੰਘ ਵਾਸੀ ਪਿੰਡ ਕੋਹਾਰ ਵਾਲਾ, ਯੋਧਾ ਸਿੰਘ, ਸੀਪਾ ਸਿੰਘ ਅਤੇ ਰਾਜਨ ਸਿੰਘ ਵਾਸੀ ਜੈਤੋ ਆਲਟੋ ਕਾਰ ਸਮੇਤ ਕਾਬੂ ਕਰ ਲਿਆ, ਜਦਕਿ ਕਾਰ ਦੇ ਬਾਹਰ ਖੜ੍ਹੇ ਇਨ੍ਹਾਂ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਸਨਕੀ ਪਤੀ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

ਉਨ੍ਹਾਂ ਦੱਸਿਆ ਕਿ ਇਹ ਗਿਰੋਹ ਰਾਤ ਵੇਲੇ ਰਾਹਗੀਰਾਂ ਨੂੰ ਮਾਰੂ ਹਥਿਆਰਾਂ ਦੇ ਡਰਾਵੇ ਨਾਲ ਦੋ ਪਹੀਆ, ਚਾਰ ਪਹੀਆ ਵਹੀਕਲ ਖੋਹਣ ਤੋਂ ਇਲਾਵਾ ਨਗਦੀ ਦੀ ਲੁੱਟ ਖੋਹ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਰਗਰਮ ਸੀ ਅਤੇ ਇਹ ਆਲਟੋ ਕਾਰ ’ਤੇ ਜਾਅਲੀ ਨੰਬਰ ਪਲੇਟ ਡੀ.ਐੱਲ/2-ਸੀ 2439 ਲਗਾ ਕੇ ਲੁੱਟਾਂ ਖੋਹਾਂ ਨੂੰ ਅੰਜਾਮ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਇਨ੍ਹਾਂ ਦੇ ਦੋ ਸਾਥੀਆਂ ਦੀ ਪਛਾਣ ਕੋਮਲ ਸਿੰਘ ਪੁੱਤਰ ਲਾਲੀ ਅਤੇ ਬੱਬੂ ਮਾਨ ਉਰਫ਼ ਬੱਬਾ ਪੁੱਤਰ ਹਰਜਿੰਦਰ ਸਿੰਘ ਵਾਸੀ ਜੈਤੋ ਰੋਡ ਕੋਟਕਪੂਰਾ ਵਜੋਂ ਹੋਈ ਹੈ ਅਤੇ ਇਨ੍ਹਾਂ ਦੋਨਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਇਨ੍ਹਾਂ ਤੋਂ ਹੋਰ ਪੁੱਛ ਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟੈਂਕਰ ਨੇ ਕੁੱਚਲੇ ਦੋ ਸਕੇ ਭਰਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News