ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

09/22/2017 6:55:48 AM

ਵਲਟੋਹਾ,   (ਗੁਰਮੀਤ ਸਿੰਘ)-  ਖੇਮਕਰਨ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਨੂੰ 7 ਮੋਟਰਸਾਈਕਲ ਅਤੇ 1600 ਨਸ਼ੀਲੇ ਕੈਪਸੂਲਾਂ ਸਮੇਤ ਫੜਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਅਨੁਸਾਰ ਪੁਲਸ ਨੇ ਏ. ਐੱਸ. ਆਈ. ਰਵੀ ਸ਼ੰਕਰ ਦੀ ਅਗਵਾਈ ਹੇਠ ਸਪੈਸ਼ਲ ਨਾਕਾ ਰਤੋਕੇ ਰੋਡ ਲਾਇਆ ਸੀ ਕਿ ਤਿੰਨ ਵਿਅਕਤੀ ਦੋ ਮੋਟਰਸਾਈਕਲਾਂ 'ਤੇ ਆਉਂਦੇ ਵਿਖਾਈ ਦਿੱਤੇ। ਤਲਾਸ਼ੀ ਲੈਣ 'ਤੇ ਉਕਤ ਵਿਅਕਤੀਆਂ ਤੋਂ 1600 ਦੇ ਕਰੀਬ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਜਿਨ੍ਹਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਬਾਊ ਰਾਮ ਵਾਸੀ ਰਤੋਕੇ, ਜਸਬੀਰ ਸਿੰਘ ਉਰਫ ਜੱਗਾ ਪੁੱਤਰ ਗੁਰਬਚਨ ਸਿੰਘ ਵਾਸੀ ਘਰਿਆਲਾ, ਕਰਨ ਕੁਮਾਰ ਪੁੱਤਰ ਮੇਜਰ ਸਿੰਘ ਵਾਸੀ ਖੇਮਕਰਨ ਵਜੋਂ ਹੋਈ। ਜਦੋਂ ਇਨ੍ਹਾਂ ਵਿਅਕਤੀਆਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਮੰਨਿਆ ਕਿ ਸਾਡੇ ਗਿਰੋਹ ਦਾ ਮੁੱਖ ਸਰਗਨਾ ਸੌਰਵ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਮਲਹੋਤਰਾ ਵਾਸੀ ਭੂਰਾ ਤੇ ਅਸੀਂ ਰਲ ਕਿ ਤਰਨਤਾਰਨ, ਅੰਮ੍ਰਿਤਸਰ ਅਤੇ ਹੋਰ ਕਈ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਪਿੰਡਾਂ 'ਚ ਵੇਚਦੇ ਹਾਂ। ਪੁਲਸ ਨੇ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਹੈ।


Related News