ਪੰਜਾਬ 'ਚ ਵੱਡੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਖਾਧੀ ਸਲਫਾਸ, ਚਾਰਾਂ ਦੀ ਮੌਤ

05/23/2024 8:06:57 PM

ਤਲਵੰਡੀ ਭਾਈ (ਪਾਲ) : ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਵਾਲੇ ਪਾਸੇ ਬੁੱਢੇ ਖੂਹ ਦੇ ਨਜ਼ਦੀਕ ਇਕ ਪਰਿਵਾਰ ਤੇ ਚਾਰ ਜਣਿਆਂ ਵੱਲੋਂ ਸਲਫਾਸ ਖਾ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇੱਥੇ ਬੁੱਢੇ ਖੂਹ ਦੇ ਨਜ਼ਦੀਕ ਇਕ ਨੌਜਵਾਨ ਵਿਅਕਤੀ ਅਮਨ ਗੁਲਾਟੀ ਅਤੇ ਉਸ ਦੀ ਪਤਨੀ ਪਿੰਕੀ ਗੁਲਾਟੀ ਨੇ ਆਪਣੇ ਦੋਵਾਂ ਬੱਚਿਆਂ ਸਮੇਤ ਸਲਫਾਸ ਖਾ ਲਈ ਜਿਨ੍ਹਾਂ ਦਾ ਪਤਾ ਲੱਗਣ 'ਤੇ ਉਨ੍ਹਾਂ ਨੂੰ ਪਹਿਲਾਂ ਤਲਵੰਡੀ ਭਾਈ ਅਤੇ ਬਾਅਦ ਵਿਚ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਛੋਟੀ ਬੇਟੀ ਅਤੇ ਪਿੰਕੀ ਗੁਲਾਟੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਤੋਂ ਬਾਅਦ ਅਤੇ ਅਮਨ ਗੁਲਾਟੀ ਅਤੇ ਉਸ ਦੀ ਵੱਡੀ ਬੇਟੀ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਸੀ। ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ ਹੈ। 

ਇਹ ਵੀ ਪੜ੍ਹੋ : ਪਟਿਆਲਾ 'ਚ ਕੇਕ ਖਾਣ ਤੋਂ ਬਾਅਦ ਹੋਈ ਬੱਚੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਫਾਈਨਲ ਰਿਪੋਰਟ

ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਉਨ੍ਹਾਂ ਦੇ ਮਾਂ ਪਿਓ ਦੀ ਹਾਲਤ ਦੇਖੀ ਨਹੀਂ ਜਾ ਰਹੀ ਸੀ। ਸਾਰੇ ਸ਼ਹਿਰ ਵਿਚ ਇਹ ਇਸ ਖਬਰ ਕਾਰਨ ਕਾਫੀ ਸੋਗ ਦਾ ਮਾਹੌਲ ਹੈ। ਫਿਲਹਾਲ ਪੁਲਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਗਾਜੇ-ਵਾਜੇ ਨਾਲ ਚੱਲ ਰਹੇ ਵਿਆਹ 'ਚ ਪੈ ਗਿਆ ਭੜਥੂ, ਲਾੜੇ ਨੂੰ ਥਾਣੇ ਲੈ ਗਈ ਪੁਲਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News