ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

Friday, Nov 03, 2023 - 06:16 PM (IST)

ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

ਸਮਾਣਾ (ਜਸਵਿੰਦਰ ਦਰਦ) : ਸਮਾਣਾ ਤੋਂ ਇਕ ਦਿਲ ਵਲੂੰਧਰਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ਵਿਚ ਛਾਲਾਂ ਮਾਰ ਦਿੱਤੀਆਂ। ਇਸ ਘਟਨਾ ਵਿਚ ਮਾਵਾਂ-ਧੀਆਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਈਆਂ ਜਦਕਿ ਪਿਓ ਅਤੇ ਇਕ ਹੋਰ ਧੀ ਨੂੰ ਗੋਤਾਖੋਰਾਂ ਵਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਨਹਿਰ ’ਚੋਂ ਬਾਹਰ ਕੱਢ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਮਰੋੜੀ ਦੇ ਪਰਿਵਾਰ ਦੇ ਚਾਰ ਜੀਆਂ ਜਿਸ ਵਿਚ ਪਤੀ ਚਰਨਾ ਰਾਮ, ਪਤਨੀ ਕੈਲੋ ਦੇਵੀ, ਧੀ ਜਸਲੀਨ ਕੌਰ ਅਤੇ ਧੀ ਜਸਮੀਨ ਕੌਰ ਨੇ ਇਥੋਂ ਥੋੜ੍ਹੀ ਦੂਰੀ ’ਤੇ ਸਥਿਤ ਪਿੰਡ ਗੁਰਦਿਆਲਪੁਰਾ ਕੋਲ ਭਾਖੜਾ ਨਹਿਰ ਵਿਚ ਮਾਰ ਛਾਲ ਦਿੱਤੀ। 

ਇਹ ਵੀ ਪੜ੍ਹੋ : ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਜਾਂਚ ’ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ

ਇਸ ਦੌਰਾਨ ਗੋਤਾਖੋਰਾਂ ਨੇ ਇਕ ਧੀ ਜਸਮੀਨ ਕੌਰ ਅਤੇ ਪਿਤਾ ਚਰਨਾ ਰਾਮ ਨੂੰ ਨਹਿਰ ’ਚੋਂ ਬਾਹਰ ਕੱਢ ਲਿਆ ਜਦਕਿ ਮਾਂ ਕੈਲੋ ਦੇਵੀ ਅਤੇ ਧੀ ਜਸਲੀਨ ਕੌਰ ਪਾਣੀ ਵਿਚ ਰੁੜ ਗਈਆਂ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਚਰਨਾ ਰਾਮ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦਕਿ ਧੀ ਜਸਮੀਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਪਰਿਵਾਰ ਨੇ ਆਰਥਿਕ ਤੰਗੀ ਦੇ ਚੱਲਦਿਆਂ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਬਿੰਦਰੂ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ’ਚ ਨਵਾਂ ਮੋੜ, ਹਰਿਆਣਾ ਜੇਲ੍ਹ ਪਹੁੰਚੀ ਪੰਜਾਬ ਪੁਲਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News