ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਵਿਧਾਇਕਾਂ ਨੂੰ 20 ਜੂਨ ਤਕ ਦੇਣਾ ਹੋਵੇਗਾ ਅਸਤੀਫ਼ਾ

06/11/2024 6:27:19 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਸੂਬੇ ਹਰਿਆਣਾ ਦੇ ਇਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਹੋਵੇਗਾ। ਇਹ ਕਾਨੂੰਨੀ ਤੌਰ 'ਤੇ ਬੇਹੱਦ ਜ਼ਰੂਰੀ ਹੈ ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਸਬੰਧੀ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿਚ ਪ੍ਰਕਾਸ਼ਿਤ ਕੀਤੀ ਜਾਵੇਗੀ। ਇਨ੍ਹਾਂ ਦੇ ਅਸਤੀਫਿਆਂ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣਾਂ ਲਈ ਅੱਗੇ ਦੀ ਕਾਰਵਾਈ ਸ਼ੁਰੂ ਕਰੇਗਾ। ਜਾਣਕਾਰੀ ਮੁਤਾਬਕ ਇਸ ਵਾਰ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਚੋਣ ਜਿੱਤੇ ਹਨ। ਇਹ ਦੋਵੇਂ ਡੇਰਾ ਬਬਾ ਨਾਨਕ ਅਤੇ ਗਿੱਦੜਬਾਹਾ ਤੋਂ ਵਿਧਾਇਕ ਹਨ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ

ਇਸੇ ਤਰ੍ਹਾਂ ਸੰਗਰੂਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਸਿੰਘ ਬਰਨਾਲਾ ਤੋਂ ਵਿਧਾਇਕ ਹਨ ਜਦਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਹੁਸ਼ਿਆਰਪੁਰ ਤੋਂ ਚੋਣ ਲੜਨ ਵਾਲੇ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਹਨ। ਇਨ੍ਹਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਇਸੇ ਤਰ੍ਹਾਂ ਗੁਆਂਢੀ ਸੂਬੇ ਹਰਿਆਣਾ ਵਿਚ ਕਾਂਗਰਸ ਦੇ ਵਰੁਣ ਚੌਧਰੀ ਅੰਬਾਲਾ ਜ਼ਿਲ੍ਹੇ ਦੇ ਮੁਲਾਨਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਜਦਕਿ ਹੁਣ ਉਹ ਲੋਕ ਸਭਾ ਲਈ ਚੁਣੇ ਗਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਸਾਰੇ ਪੰਜ ਮੌਜੂਦਾ ਵਿਧਾਇਕਾਂ ਨੂੰ 20 ਜੂਨ 2024 ਤੋਂ ਪਹਿਲਾਂ ਸੂਬੇ ਦੀ ਵਿਧਾਨ ਸਭਾ ਤੋਂ ਅਸਤੀਫਾ ਦੇਣਾ ਹੋਵੇਗਾ ਨਹੀਂ ਤਾਂ ਸੰਬੰਧਤ ਲੋਕ ਸਭਾ ਸੀਟਾਂ ਜਿੱਥੇ ਉਪਰੋਕਤ ਪੰਜਾਂ ਆਗੂਆਂ ਨੂੰ 4 ਜੂਨ 2024 ਨੂੰ ਲੋਕ ਸਭਾ ਮੈਂਬਰ ਦੇ ਰੂਪ ਵਿਚ ਚੁਣਿਆ ਗਿਆ ਹੈ, ਨੂੰ ਖਾਲ੍ਹੀ ਐਲਾਨ ਦਿੱਤਾ ਜਾਵੇਗਾ। ਸਾਰੇ ਪਾਰਲੀਮੈਂਟ ਮੈਂਬਰਾਂ ਦੇ ਚੁਣੇ ਜਾਣ ਸੰਬੰਧੀ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿਚ ਪ੍ਰਕਾਸ਼ਤ ਕਰ ਦਿੱਤੀ ਗਈ ਹੈ। ਮਾਹਿਰਾਂ ਨੇ ਇਸ ਸੰਬੰਧ ਵਿਚ ਸਮਕਾਲੀ ਮੈਂਬਰਸ਼ਿਪ ਨਿਯਮ, 1950 ਦੇ ਨਿਯਮ 2 ਦਾ ਹਵਾਲਾ ਦਿੱਤਾ ਹੈ। ਜਿਸ ਨੂੰ ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 101 ਦੇ ਖੰਡ (2) ਅਤੇ ਧਾਰਾ 190 ਦੇ ਖੰਡ (2) ਵਲੋਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਤਿਆਰ ਕੀਤਾ ਹੈ। 1950 ਦੇ ਉਕਤ ਨਿਯਮ 2 ਵਿਚ ਇਹ ਪ੍ਰਬੰਧ ਹੈ ਕਿ ਇਹ ਮਿਆਦ ਜਿਸ ਦੇ ਸਮਾਪਤ ਹੋਣ 'ਤੇ ਕਿਸੇ ਅਜਿਹੇ ਵਿਅਕਤੀ ਦਾ ਸੰਸਦ ਵਿਚ ਸਥਾਨ ਖਾਲ੍ਹੀ ਹੋ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਤਿੰਨ ਵਿਅਕਤੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News