ਚੰਡੀਗੜ੍ਹ ਤੋਂ ਸ਼ੁਰੂ ਹੋਣਗੀਆਂ ਚਾਰ ਨਵੀਆਂ ਇੰਟਰਨੈਸ਼ਨਲ ਉਡਾਣਾਂ! ਹਵਾਈ ਸਫ਼ਰ ਕਰਨ ਵਾਲੇ ਦੇਣ ਧਿਆਨ
Thursday, Nov 20, 2025 - 01:20 PM (IST)
ਚੰਡੀਗੜ੍ਹ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਚਾਰ ਨਵੀਆਂ ਇੰਟਰਨੈਸ਼ਨਲ ਉਡਾਣਾਂ ਜਲਦ ਹੀ ਸ਼ੁਰੂ ਹੋਣ ਜਾ ਰਹੀਆਂ ਹਨ। ਏਅਰਪੋਰਟ ਅਥਾਰਟੀ ਵਲੋਂ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਭੇਜ ਦਿੱਤਾ ਗਿਆ ਹੈ ਅਤੇ ਹਵਾਬਾਜ਼ੀ ਕੰਪਨੀਆਂ ਨਾਲ ਗੱਲਬਾਤ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਅਤੇ RC ਨੂੰ ਲੈ ਕੇ ਵੱਡੀ ਰਾਹਤ, ਲੱਖਾਂ ਵਾਹਨ ਮਾਲਕਾਂ ਨੂੰ...
ਏਅਰਪੋਰਟ ਦੇ ਸੀ. ਈ. ਓ. ਅਜੇ ਵਰਮਾ ਨੇ ਦੱਸਿਆ ਕਿ ਬੈਂਕਾਕ, ਮਲੇਸ਼ੀਆ, ਲੰਡਨ ਅਤੇ ਸਿੰਗਾਪੁਰ ਦੇਸ਼ਾਂ 'ਚ ਕੁਨੈਕਟੀਵਿਟੀ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਚ ਏਅਰ ਟ੍ਰੈਫਿਕ ਲਗਾਤਾਰ ਵੱਧ ਰਿਹਾ ਹੈ ਅਤੇ ਇੱਥੇ ਸਲਾਨਾ ਕਰੀਬ 42 ਲੱਖ ਯਾਤਰੀਆਂ ਦਾ ਆਉਣਾ-ਜਾਣਾ ਹੈ।
ਇਹ ਵੀ ਪੜ੍ਹੋ : Punjab : RSS ਆਗੂ ਦੇ ਪੁੱਤ ਦਾ ਕਤਲ ਕਰਨ ਵਾਲੇ ਮਾਸਟਰਮਾਈਂਡ ਦਾ ਐਨਕਾਊਂਟਰ, ਚੱਲੀਆਂ ਗੋਲੀਆਂ (ਵੀਡੀਓ)
ਇਸ ਲਈ ਲਗਾਤਾਰ ਨਵੀਆਂ ਇੰਟਰਨੈਸ਼ਨਲ ਉਡਾਣਾਂ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਤੋਂ ਫਿਲਹਾਲ ਦੋ ਅੰਤਰਰਾਸ਼ਟਰੀ ਉਡਾਣਾਂ ਉਡਾਣ ਭਰ ਰਹੀਆਂ ਹਨ, ਜਦੋਂ ਕਿ ਘਰੇਲੂ ਉਡਾਣਾਂ ਦੀ ਗਿਣਤੀ ਕਰੀਬ 80 ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
