ਔਰਤ ਦੇ ਕੱਪੜੇ ਪਾੜਨ ਦੇ ਦੋਸ਼ ''ਚ 4 ਨਾਮਜ਼ਦ

Monday, Apr 30, 2018 - 02:23 AM (IST)

ਔਰਤ ਦੇ ਕੱਪੜੇ ਪਾੜਨ ਦੇ ਦੋਸ਼ ''ਚ 4 ਨਾਮਜ਼ਦ

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)— ਘਰ ਵਿਚ ਦਾਖਲ ਹੋ ਕੇ ਗਲ ਪੈਣ ਅਤੇ ਔਰਤ ਦੇ ਕੱਪੜੇ ਪਾੜਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਵਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਚਰਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਬਘੇਲੇਵਾਲਾ ਨੇ ਦੋਸ਼ ਲਾਇਆ ਕਿ ਪੁਰਾਣੇ ਝਗੜੇ ਨੂੰ ਲੈ ਕੇ ਅਰਵਿੰਦਰ ਸਿੰਘ, ਬਲਵੀਰ ਸਿੰਘ, ਸ਼ਮਸ਼ੇਰ ਸਿੰਘ ਤੇ ਦਲੇਰ ਸਿੰਘ ਉਸ ਦੇ ਘਰ ਵਿਚ ਦਾਖਲ ਹੋ ਕੇ ਗਲ ਪੈ ਗਏ ਤੇ ਨਾਮਜ਼ਦ ਵਿਅਕਤੀਆਂ ਨੇ ਉਸ ਦੀ ਭਰਜਾਈ ਦੇ ਕੱਪੜੇ ਪਾੜ ਦਿੱਤੇ ਤੇ ਧਮਕੀਆਂ ਦਿੱਤੀਆਂ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।


Related News