CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

Sunday, Apr 20, 2025 - 04:23 PM (IST)

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਮੋਗਾ (ਕਸ਼ਿਸ਼)- ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐੱਸਐੱਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ਼ ਮੋਗਾ ਵੱਲੋਂ ਤਿੰਨ ਨਜਾਇਜ਼ ਦੇਸੀ ਪਿਸਤੌਲ 32 ਬੋਰ, ਚਾਰ ਮੈਗਜ਼ੀਨ ਅਤੇ ਸੱਤ ਜ਼ਿੰਦਾ ਕਾਰਤੂਸ ਨਾਲ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਮੋਗਾ ਅਜੇ ਗਾਂਧੀ ਨੇ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਸੀਆਈਏ ਸਟਾਫ ਮੋਗਾ ਵੱਲੋਂ ਕਾਰਵਾਈ ਕਰਦੇ ਹੋਏ ਬੱਸ ਅੱਡਾ ਕੋਲ ਖੜ੍ਹੇ ਚਾਰ ਵਿਅਕਤੀਆਂ ਨੂੰ ਤਿੰਨ ਨਜਾਇਜ਼ ਦੇਸੀ ਪਿਸਤੌਲ 32 ਬੋਰ, ਚਾਰ ਮੈਗਜ਼ੀਨ ਅਤੇ ਸੱਤ ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਪਾਲ ਸਿੰਘ ਜ਼ਿਲ੍ਹਾ ਸੰਗਰੂਰ, ਹਰਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਅਤੇ ਸੰਪੂਰਨ ਕਲਿਆਣ ਅਤੇ ਦਲਜੀਤ ਸਿੰਘ ਵਾਸੀ ਮੋਗਾ ਜੋ ਕਿ ਪਿੰਡ ਵਰੇ ਮੇਨ ਹਾਈਵੇ ਕੋਲੇ ਕਿਸੇ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕੀਤੀ ਜਾਵੇ ਤਾਂ ਉਨ੍ਹਾਂ ਕੋਲੋਂ ਨਜਾਇਜ਼ ਅਸਲਾ ਬਰਾਮਦ ਕੀਤਾ ਜਾ ਸਕਦਾ ਹੈ, ਜਿਸ ਦੇ ਚਲਦੇ ਕਾਰਵਾਈ ਕਰਦੇ ਹੋਏ ਚਾਰਾਂ ਵਿਅਕਤੀਆਂ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੁਖਪਾਲ ਸਿੰਘ 'ਤੇ ਪਹਿਲਾ ਵੀ ਪੰਜ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ- Baisakhi Bumper 2025: ਕੀ ਤੁਸੀਂ ਤਾਂ ਨਹੀਂ 6 ਕਰੋੜ ਦੇ ਮਾਲਕ, ਦੇਖ ਲਓ ਲੱਕੀ ਨੰਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News